Home / World / ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਤੋਂ ਭਾਜਪਾ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਤੋਂ ਭਾਜਪਾ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਤੋਂ ਭਾਜਪਾ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

2ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਦੀ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਰਾਮਪੁਰਾ ਦੇ ਐਸ. ਡੀ. ਐਮ ਸ੍ਰੀ ਅਮਿਤ ਕੁਮਾਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਸਤਵਿੰਦਰ ਕੌਰ ਸਿਰਸਾ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਸ੍ਰੀ ਸਿਰਸਾ ਵੱਲੋਂ ਰਾਜੌਰੀ ਗਾਰਡਨ ਇਲਾਕੇ ਵਿਚ ਲਾਮਿਸਾਲ ਸ਼ਕਤੀ ਪ੍ਰਦਰਸਨ ਕੀਤਾ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਜਿਹਨਾਂ ਵਿਚ ਮਨਜੀਤ ਸਿੰਘ ਜੀ. ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ,ਪਰਵੇਸ਼ ਵਰਮਾ ਮੈਂਬਰ ਪਾਰਲੀਮੈਂਟ, ਮਨੋਜ ਤਿਵਾਡ਼ੀ ਦਿੱਲੀ ਸਟੇਟ ਭਾਜਪਾ ਪ੍ਰਧਾਨ, ਰਾਜੀਵ ਬੱਬਰ ਭਾਜਪਾ ਆਗੂ, ਮਨਜੀਤ ਸਿੰਘ ਜੀ. ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅਵਤਾਰ ਸਿੰਘ ਹਿਤ ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ  ਮੈਂਬਰ ਪਾਰਲੀਮੈਂਟ ਤਰਲੋਚਨ ਸਿੰਘ, ਸਾਬਕਾ ਕੈਬਨੇਟ ਮੰਤਰੀ ਬਲਵੰਤ ਸਿੰਘ ਰਾਮੂਵਾਲੀਆਂ, ਰਮੇਸ਼ ਖੰਨਾ ਪ੍ਰਧਾਨ ਦਿੱਲੀ ਭਾਜਪਾ ਸਟੇਟ, ਹੋਰ ਸੀਨੀਅਰ ਅਕਾਲੀ ਆਗੂ ਅਤੇ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ।
ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸਿਰਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ਨੂੰ ਇਹ ਜ਼ਿਮਨੀ ਚੋਣ ਲਡ਼ਨ ਦਾ ਮੌਕਾ ਬਖਸ਼ਿਆ ਹੈ। ਉਹਨਾਂ ਕਿਹਾ ਕਿ ਸਾਰੇ ਦੇਸ਼ ਵਿਚ ਇਸ ਵੇਲੇ ਸ੍ਰੀ ਮੋਦੀ ਤੇ ਭਾਜਪਾ ਦੇ ਹੱਕ ਵਿਚ ਲਹਿਰ ਚਲ ਰਹੀ ਹੇ ਤੇ ਇਸ ਚੋਣ ਵਿਚ ਵੀ ਲੋਕ ਸਿਰਫ ਭਾਜਪਾ ਨੂੰ ਵੋਟ ਦੇਣਗੇ ਇਲਾਕੇ ਦੇ ਕੰਮ ਕਰਵਾਉਣ ਦੀ ਸਮਰਥ ਇਕਲੌਤੀ ਪਾਰਟੀ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਦਿੱਲੀ ਵਿਚ ਪਿਛਲੇ ਤਿੰਨ ਸਾਲਾਂ ਦੇ ਰਾਜਕਾਲ ਦੌਰਾਨ ਆਮ ਆਦਮੀ ਪਾਰਟੀ ਨੇ ਦਿੱਲੀ ਵਾਸੀਆਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੀ ਟੀਮ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਿਕਹਾ ਕਿ ਦੂਜੇ ਪਾਸੇ ਲੋਕਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚਲ ਰਹੀ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਦੀ ਲਾਮਿਸਾਲ ਕਾਰਗੁਜ਼ਾਰੀ ਵੇਖੀ ਹੈ। ਉਹਨਾਂ ਕਿਹਾ ਕਿ ਕੇਂਦਰ ਵਿਖੇ ਭਾਜਪਾ ਸਰਕਾਰ ਨੇ ਦੇਸ਼ ਦੇ ਲੋਕਾਂ ਦੇ ਜੀਵਨ ਢੰਗ ਵਿਚ ਸੁਧਾਰ ਲਿਆਉਣ ਵਾਸਤੇ ਕਈ ਅਹਿਮ ਕਦਮ ਚੁੱਕੇ ਹਨ।
ਸ੍ਰੀ ਸਿਰਸਾ ਨੇ ਇਹ ਵੀ ਐਲਾਨ ਕੀਤਾ ਕਿ ਇਹ ਚੋਣ ਵੀ ਭਾਜਪਾ ਦੇ ਉਸਾਰੂ ਤੇ ਹਾਂ ਪੱਖੀ ਏਜੰਡੇ ਬਨਾਮ ਆਮ ਆਦਮੀ ਪਾਰਟੀ ਦੇ ਨਾਂਹ ਪੱਖੀ ਏਜੰਡੇ ਵਿਚਾਲੇ ਮੁਕਾਬਲਾ ਹੋਵੇਗੀ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …