Home / Punjabi News / ਮਨੀਪੁਰ: ਮੋਰੇਹ ਕਸਬੇ ਵਿੱਚ ਕਰਫਿਊ ’ਚ ਢਿੱਲ ਰੱਦ

ਮਨੀਪੁਰ: ਮੋਰੇਹ ਕਸਬੇ ਵਿੱਚ ਕਰਫਿਊ ’ਚ ਢਿੱਲ ਰੱਦ

ਇੰਫਾਲ, 10 ਅਕੂਤੂਬਰ

ਮਨੀਪੁਰ ਦੇ ਤੇਂਗਨੌਪਾਲ ਜ਼ਿਲ੍ਹਾ ਅਧਿਕਾਰੀਆਂ ਨੇ ਭਾਰਤ-ਮਿਆਂਮਾਰ ਸਰਹੱਦ ’ਤੇ ਸਥਿਤ ਮੋਹੇਹ ਕਸਬੇ ’ਚ ਰੋਜ਼ਾਨਾ ਕਰਫਿਊ ਵਿੱਚ ਦਿੱਤੀ ਗਈ ਢਿੱਲ ਰੱਦ ਕਰ ਦਿੱਤੀ ਹੈ। ਤੇਂਗਨੌਪਾਲ ਦੇ ਜ਼ਿਲ੍ਹਾ ਮੈਜਿਸਟਰੇਟ ਕ੍ਰਿਸ਼ਨ ਕੁਮਾਰ ਵੱਲੋਂ ਸੋਮਵਾਰ ਨੂੰ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਰੋਜ਼ਾਨਾ ਕਰਿਫਊ ਵਿੱਚ ਲੋਕਾਂ ਨੂੰ ਦਵਾਈਆਂ ਅਤੇ ਖਾਣੇ ਸਣੇ ਆਮ ਵਰਤੋਂ ਦੀਆਂ ਜ਼ਰੂਰੀ ਵਸਤਾਂ ਖਰੀਦਣ ਲਈ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਦਿੱਤੀ ਗਈ ਢਿੱਲ ਨੂੰ ‘‘ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ ਕਿਉਂਕਿ ਲੋਕਾਂ ਦੇ ਇਕੱਠੇ ਹੋਣ ਦਾ ਖਦਸ਼ਾ ਹੈ।’’ ਇਸ ਵਿੱਚ ਕਿਹਾ ਗਿਆ ਹੈ ਕਿ ਹਾਲਾਂਕਿ ਜ਼ਿਲ੍ਹੇ ਦੇ ਬਾਕੀ ਹਿੱਸਿਆਂ ਵਿੱਚ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਕਰਫਿਊ ਵਿੱਚ ਢਿੱਲੀ ਦਿੱਤੀ ਜਾਵੇਗੀ। ਇਹ ਹੁਕਮ ਕਾਨੂੰਨ ਤੇ ਅਮਨ ਬਣਾਈ ਰੱਖਣ ’ਚ ਜੁਟੀਆਂ ਸਰਕਾਰੀ ਏਜੰਸੀਆਂ ’ਤੇ ਲਾਗੂ ਨਹੀਂ ਹੋਵੇਗਾ। -ਪੀਟੀਆਈ

The post ਮਨੀਪੁਰ: ਮੋਰੇਹ ਕਸਬੇ ਵਿੱਚ ਕਰਫਿਊ ’ਚ ਢਿੱਲ ਰੱਦ appeared first on punjabitribuneonline.com.


Source link

Check Also

ਆਸਟਰੇਲੀਆ ਤੋਂ ਦਿੱਲੀ ਜਾ ਰਹੇ ਜਹਾਜ਼ ’ਚ ਪੰਜਾਬੀ ਮੁਟਿਆਰ ਦੀ ਮੌਤ

ਮੈਲਬੌਰਨ, 2 ਜੁਲਾਈ ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾ ਰਹੀ 24 ਸਾਲਾ …