Comedy King: ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਰਾਜਪਾਲ ਯਾਦਵ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਕਾਮੇਡੀ ਕਿੰਗ ਨੂੰ ਦਿੱਲੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਕਰੋੜਾਂ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਹੇ ਅਦਾਕਾਰ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਾਮਲੇ ਨੂੰ 16 ਫਰਵਰੀ (ਸੋਮਵਾਰ) ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਉਦੋਂ ਤੱਕ ਰਾਜਪਾਲ ਯਾਦਵ ਨੂੰ ਤਿਹਾੜ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਅਦਾਲਤ ਨੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਅਦਾਲਤ ਨੇ ਲਗਾਈ ਫਟਕਾਰ
ਸੁਣਵਾਈ ਦੌਰਾਨ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਰਾਜਪਾਲ ਯਾਦਵ ਦੇ ਰਵੱਈਏ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਅਦਾਲਤ ਨੇ ਕਿਹਾ, “ਤੁਸੀਂ ਅੱਜ ਜੇਲ੍ਹ ਵਿੱਚ ਇਸ ਲਈ ਹੋ ਕਿਉਂਕਿ ਤੁਸੀਂ ਅਦਾਲਤ ਨਾਲ ਕੀਤੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ।” ਅਦਾਲਤ ਨੇ ਨੋਟ ਕੀਤਾ ਕਿ ਅਦਾਕਾਰ ਨੇ ਦਰਜਨਾਂ ਵਾਰ ਪੈਸੇ ਵਾਪਸ ਕਰਨ ਦਾ ਭਰੋਸਾ ਦਿੱਤਾ ਸੀ ਪਰ ਹਰ ਵਾਰ ਅਸਫਲ ਰਹੇ।
ਜਾਣੋ ਕੀ ਹੈ ਪੂਰਾ ਮਾਮਲਾ?
ਇਹ ਵਿਵਾਦ ਸਾਲ 2010 ਵਿੱਚ ਲਏ ਗਏ 5 ਕਰੋੜ ਰੁਪਏ ਦੇ ਕਰਜ਼ੇ ਨਾਲ ਸ਼ੁਰੂ ਹੋਇਆ ਸੀ, ਜੋ ਹੁਣ ਵਿਆਜ ਸਮੇਤ ਵਧ ਕੇ ਲਗਭਗ 9 ਕਰੋੜ ਰੁਪਏ ਹੋ ਗਿਆ ਹੈ। ਰਾਜਪਾਲ ਨੇ ਆਪਣੀ ਫਿਲਮ ‘ਅਤਾ ਪਤਾ ਲਾਪਤਾ’ ਲਈ ਇਹ ਰਕਮ ਲਈ ਸੀ। ਪੈਸੇ ਵਾਪਸ ਨਾ ਕਰਨ ਅਤੇ ਚੈੱਕ ਬਾਊਂਸ ਹੋਣ ਕਾਰਨ ਅਦਾਲਤ ਨੇ ਉਨ੍ਹਾਂ ਨੂੰ 6 ਮਹੀਨੇ ਦੀ ਸਜ਼ਾ ਸੁਣਾਈ ਹੈ। ਫਿਲਹਾਲ ਸਭ ਦੀਆਂ ਨਜ਼ਰਾਂ ਸੋਮਵਾਰ ਦੀ ਸੁਣਵਾਈ ‘ਤੇ ਹਨ, ਆਖਿਰ ਕਾਮੇਡੀ ਕਿੰਗ ਨੂੰ ਜ਼ਮਾਨਤ ਮਿਲੇਗੀ ਕੀ ਨਹੀਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News