Breaking News
Home / Punjabi News / ਮਹਾਦੇਵ ਐਪ ਦੇ ਮਾਲਕ ਰਵੀ ਉੱਪਰ ਨੂੰ ਦੁਬਈ ਪੁਲੀਸ ਨੇ ਹਿਰਾਸਤ ’ਚ ਲਿਆ

ਮਹਾਦੇਵ ਐਪ ਦੇ ਮਾਲਕ ਰਵੀ ਉੱਪਰ ਨੂੰ ਦੁਬਈ ਪੁਲੀਸ ਨੇ ਹਿਰਾਸਤ ’ਚ ਲਿਆ

ਨਵੀਂ ਦਿੱਲੀ, 13 ਦਸੰਬਰ
ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਦੋ ਮੁੱਖ ਮਾਲਕਾਂ ਵਿੱਚੋਂ ਇੱਕ ਰਵੀ ਉੱਪਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਬੇਨਤੀ ’ਤੇ ਇੰਟਰਪੋਲ ਵੱਲੋਂ ਜਾਰੀ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਦੁਬਈ ਦੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਪਲ (43) ਨੂੰ ਪਿਛਲੇ ਹਫ਼ਤੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀ ਉਸ ਨੂੰ ਭਾਰਤ ਲਿਆਉਣ ਲਈ ਦੁਬਈ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ। ਐਨਫੋਰਸਮੈਂਟ ਡਾਇਰੈਕਟੋਰੇਟ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਉੱਪਲ ਦੀ ਜਾਂਚ ਕਰ ਰਿਹਾ ਹੈ। ਈਡੀ ਤੋਂ ਇਲਾਵਾ ਛੱਤੀਸਗੜ੍ਹ ਤੇ ਮੁੰਬਈ ਪੁਲੀਸ ਵੀ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

The post ਮਹਾਦੇਵ ਐਪ ਦੇ ਮਾਲਕ ਰਵੀ ਉੱਪਰ ਨੂੰ ਦੁਬਈ ਪੁਲੀਸ ਨੇ ਹਿਰਾਸਤ ’ਚ ਲਿਆ appeared first on punjabitribuneonline.com.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …