Home / Punjabi News / ਮਹਾਰਾਸ਼ਟਰ : 30 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 5 ਦੀ ਮੌਤ, 34 ਜ਼ਖਮੀ

ਮਹਾਰਾਸ਼ਟਰ : 30 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 5 ਦੀ ਮੌਤ, 34 ਜ਼ਖਮੀ

ਮਹਾਰਾਸ਼ਟਰ : 30 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 5 ਦੀ ਮੌਤ, 34 ਜ਼ਖਮੀ

ਮੁੰਬਈ- ਮਹਾਰਾਸ਼ਟਰ ਦੇ ਨੰਦੂਰਬਾਰ ਜ਼ਿਲ੍ਹੇ ‘ਚ ਬੁੱਧਵਾਰ ਤੜਕੇ ਇਕ ਬੱਸ ਦੇ ਖੱਡ ‘ਚ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 34 ਹੋਰ ਜ਼ਖਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

Image Courtesy :jagbani(punjabkesari)

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਕੋਂਡਈਬਾਰੀ ਘਾਟ ‘ਚ ਤੜਕੇ ਸਵਾ 3 ਵਜੇ ਉਸ ਸਮੇਂ ਹੋਇਆ, ਜਦੋਂ ਇਹ ਬੱਸ ਮਲਕਾਪੁਰ ਤੋਂ ਸੂਰਤ ਜਾ ਰਹੀ ਸੀ। ਸ਼ੁਰੂਆਤੀ ਖਬਰਾਂ ਅਨੁਸਾਰ ਚਾਲਕ ਨੇ ਬੱਸ ‘ਤੇ ਕੰਟਰੋਲ ਗਵਾ ਦਿੱਤਾ, ਜਿਸ ਤੋਂ ਬਾਅਦ ਇਹ 30 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਸਥਾਨਕ ਲੋਕ ਬਚਾਅ ਲਈ ਮੌਕੇ ‘ਤੇ ਪਹੁੰਚੇ।
ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 34 ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਮਰਨ ਵਾਲਿਆਂ ‘ਚ ਡਰਾਈਵਰ, ਕਲੀਨਰ ਅਤੇ ਤਿੰਨ ਯਾਤਰੀ ਸ਼ਾਮਲ ਹਨ, ਜਿਨ੍ਹਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਕਰੇਨ ਦੀ ਮਦਦ ਨਾਲ ਬੱਸ ਨੂੰ ਖੱਡ ‘ਚੋਂ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਕੱਢਣ ਦਾ ਕੰਮ ਕੀਤਾ ਗਿਆ।

News Credit :jagbani(punjabkesari)

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …