Home / Punjabi News / ਮਾਈਨਿੰਗ ਮਾਫੀਆ ਦੇ ਮੁੱਦੇ ‘ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਘੇਰੀ ਕਾਂਗਰਸ

ਮਾਈਨਿੰਗ ਮਾਫੀਆ ਦੇ ਮੁੱਦੇ ‘ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਘੇਰੀ ਕਾਂਗਰਸ

ਮਾਈਨਿੰਗ ਮਾਫੀਆ ਦੇ ਮੁੱਦੇ ‘ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਘੇਰੀ ਕਾਂਗਰਸ

ਚੰਡੀਗੜ੍ਹ — ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਰਾਹੀਂ ਪੰਜਾਬ ‘ਚ ਮਾਈਨਿੰਗ, ਪਾਣੀ ਤੇ ਕਾਨੂੰਨੀ ਵਿਵਸਥਾ ਦੇ ਵਿਗੜਨ ‘ਤੇ ਕਾਂਗਰਸ ਸਰਕਾਰ ਨੂੰ ਘੇਰਿਆ। ਚੰਦੂਮਾਜਰਾ ਨੇ ਕੈਪਟਨ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ‘ਚ ਮਾਈਨਿੰਗ ਮਾਫੀਆ ਬੇਖੌਫ ਹੋ ਕੇ ਕੰਮ ਕਰ ਰਿਹਾ ਹੈ, ਕੈਪਟਨ ਸਰਕਾਰ ਦੇ ਵਿਧਾਇਕਾਂ ‘ਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਉਨ੍ਹਾਂ ਦੇ ਵਿਧਾਇਕਾਂ ਵਲੋਂ ਕੁੱਟਮਾਰ ਤੱਕ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੁੱਪੀ ਧਾਰੀ ਬੈਠੇ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ‘ਚ ਸੰਜੀਦਗੀ ਅਪਨਾਉਣ ਦੀ ਨਸੀਹਤ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਪਸ਼ੱਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਇਸ ਗੰਭੀਰ ਮਸਲੇ ‘ਤੇ ਕੋਈ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਕੇਂਦਰ ਸਰਕਾਰ ਦੇ ਵਾਤਾਵਰਨ ਮੰਤਰੀ ਨੂੰ ਮਿਲ ਕੇ ਇਸ ਮਾਮਲੇ ‘ਚ ਕਾਰਵਾਈ ਕਰਨ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਕੀਤੀ ਕਾਰਵਾਈ ‘ਚ ਕੋਈ ਵੀ ਅਧਿਕਾਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਸੂਬਾ ਸਰਕਾਰ ਹੋਵੇਗੀ।
ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਦੇ ਨਾਲ-ਨਾਲ ਪੰਜਾਬ ‘ਚ ਕਾਨੂੰਨੀ ਵਿਵਸਥਾ ਦੀਆਂ ਵੀ ਬੁਰੀ ਤਰ੍ਹਾਂ ਧੱਜੀਆਂ ਉਡ ਰਹੀਆਂ ਹਨ। ਸ਼ਰਾਰਤੀ ਅਨਸਰਾਂ ਵਲੋਂ ਬੇਖੋਫ ਹੋ ਕੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਇਹ ਹੀ ਨਹੀਂ ਕਤਲ ਦੇ ਮਾਮਲੇ ਵੀ ਦਿਨ-ਬ-ਦਿਨ ਵੱਧ ਰਹੇ ਹਨ। ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ‘ਤੇ ਫੇਲ ਸਾਬਿਤ ਹੋਈ ਹੈ। ਇਸ ਦੇ ਨਾਲ ਹੀ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਵਲੋਂ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ‘ਤੇ ਹਮਲਾ ਕਰਵਾਉਣ ਦੇ ਦੋਸ਼ਾਂ ਨੂੰ ਨਕਾਰਿਆ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …