Home / Punjabi News / ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਨੇ ਪਟਿਆਲਾ ਰੈਲੀ ਤੋਂ ਕੀਤਾ ਕਿਨਾਰਾ

ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਨੇ ਪਟਿਆਲਾ ਰੈਲੀ ਤੋਂ ਕੀਤਾ ਕਿਨਾਰਾ

ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਨੇ ਪਟਿਆਲਾ ਰੈਲੀ ਤੋਂ ਕੀਤਾ ਕਿਨਾਰਾ

ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਪ੍ਰਗਟਾਈ ਨਰਾਜ਼ਗੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਤੋਂ 3 ਸੀਨੀਅਰ ਤੇ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਦੀ 7 ਅਕਤੂਬਰ ਨੂੰ ਪਟਿਆਲਾ ਵਿਚ ਹੋ ਰਹੀ ਰੈਲੀ ਤੋਂ ਕਿਨਾਰਾ ਕਰ ਲਿਆ ਹੈ। ਇਨ੍ਹਾਂ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਅਕਾਲੀ ਦਲ ਦੀ ਪਟਿਆਲਾ ਵਿਚ ਹੋ ਰਹੀ ਰੈਲੀ ਵਿਚ ਨਹੀਂ ਜਾਣਗੇ। ਇਸ ਬਾਰੇ ਗੱਲਬਾਤ ਕਰਦਿਆਂ ਸੇਵਾ ਸਿੰਘ ਸੇਖਵਾਂ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਨਾਲ ਮੁੱਖ ਮੁੱਦਿਆਂ ‘ਤੇ ਅਜੇ ਤੱਕ ਵਿਚਾਰ ਨਹੀਂ ਕੀਤਾ ਗਿਆ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਸੰਸਦ ਮੈਂਬਰ ਰਤਨ ਸਿੰਘ ਅਜਨਾਲਾ ਨੇ ਵੀ ਇਸ ਰੈਲੀ ਵਿਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਟਕਸਾਲੀ ਆਗੂਆਂ ਦਾ ਦੋਸ਼ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਕਤਰਫਾ ਫੈਸਲੇ ਲਏ ਗਏ ਹਨ, ਜਿਸ ਕਰਕੇ ਪਾਰਟੀ ਖਿਲਾਫ ਲੋਕਾਂ ‘ਚ ਗੁੱਸਾ ਵਧਿਆ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ, ਉਸ ਤੋਂ ਬਾਅਦ ਹੀ ਪਾਰਟੀ ਅੰਦਰ ਰੋਹ ਪੈਦਾ ਹੋਇਆ ਹੈ।
ਦੂਜੇ ਪਾਸੇ ਇਸ ਸਬੰਧੀ ਡਾ. ਰਤਨ ਸਿੰਘ ਅਜਨਾਲਾ ਨੇ ਪਾਰਟੀ ਨਾਲ ਬਗ਼ਾਵਤ ਕਰਨ ਸੰਬੰਧੀ ਆ ਰਹੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਫ਼ਾਦਾਰ ਸਿਪਾਹੀ ਹਨ, ਪਰ ਪਟਿਆਲਾ ਰੈਲੀ ਵਿਚ ਸ਼ਾਮਲ ਹੋਣ ਸਬੰਧੀ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …