Home / Punjabi News / ਮਾਣਹਾਨੀ ਕੇਸ: ਸੰਜੈ ਰਾਊਤ ਅਦਾਲਤ ’ਚ ਪੇਸ਼ ਹੋਏ

ਮਾਣਹਾਨੀ ਕੇਸ: ਸੰਜੈ ਰਾਊਤ ਅਦਾਲਤ ’ਚ ਪੇਸ਼ ਹੋਏ

ਮੁੰਬਈ, 6 ਜਨਵਰੀ

ਇੱਥੋਂ ਦੀ ਇੱਕ ਮੈਜਿਟਰੇਟ ਅਦਾਲਤ ਨੇ ਭਾਜਪਾ ਨੇਤਾ ਕ੍ਰਿਤੀ ਸੌਮਿਆ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਊਤ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤਾ ਹੈ। ਇਹ ਵਾਰੰਟ ਸੰਜੈ ਰਾਊਤ ਵੱਲੋਂ ਅਦਾਲਤ ‘ਚ ਪੇਸ਼ ਹੋਣ ਮਗਰੋਂ ਰੱਦ ਕੀਤਾ ਗਿਆ। ਇਸ ਤੋਂ ਪਹਿਲਾਂ ਦਿਨ ਵਿੱਚ ਜਦੋਂ ਮਾਮਲੇ ਸੁਣਵਾਈ ਸ਼ੁਰੂ ਹੋਈ ਤਾਂ ਰਾਊਤ ਦੇ ਵਕੀਲ ਨੇ ਉਨ੍ਹਾਂ ਦੀ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਪਰ ਸੇਵਰੀ ਮੈਟਰੋਪੌਲਿਟਨ ਮੈਜਿਸਟਰੇਟ ਨੇ ਅਪੀਲ ਖਾਰਜ ਕਰਦਿਆਂ ਪਹਿਲਾਂ ਹੁਕਮਾਂ ਦੇ ਬਾਵਜੂਦ ਰਾਊਤ ਵੱਲੋਂ ਪੇਸ਼ ਨਾ ਹੋਣ ‘ਤੇ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ। ਅਦਾਲਤ ਵੱਲੋਂ ਅੱਜ ਕੇਸ ਵਿੱਚ ਸ਼ਿਕਾਇਤਕਰਤਾ ਦੇ ਬਿਆਨ ਦਰਜ ਕੀਤੇ ਗਏ। ਦੁਪਹਿਰ ਦੇ ਖਾਣੇ ਤੋਂ ਬਾਅਦ ਰਾਊਤ ਅਦਾਲਤ ਵਿੱਚ ਪੇਸ਼ ਹੋਏ ਜਿਸ ਤੋਂ ਬਾਅਦ ਅਦਾਲਤ ਨੇ ਵਾਰੰਟ ਰੱਦ ਕਰ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ 24 ਜਨਵਰੀ ਨੂੰ ਹੋਵੇਗੀ। –ਪੀਟੀਆਈ


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …