Home / Punjabi News / ਮਾਣਹਾਨੀ ਮਾਮਲਾ: ਮਮਤਾ ਬੈਨਰਜੀ ਖ਼ਿਲਾਫ਼ ਰਾਜਪਾਲ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਮਾਣਹਾਨੀ ਮਾਮਲਾ: ਮਮਤਾ ਬੈਨਰਜੀ ਖ਼ਿਲਾਫ਼ ਰਾਜਪਾਲ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਕੋਲਕਾਤਾ, 3 ਜੁਲਾਈ

ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦਾ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਨਹਾਨੀ ਮੁਕੱਦਮੇ ਦੀ ਸੁਣਵਾਈ ਅੱਜ ਮੁਲਤਵੀ ਕਰ ਦਿੱਤੀ ਹੈ। ਰਾਜਪਾਲ ਨੇ ਇਹ ਮੁਕੱਦਮਾ ਮੁੱਖ ਮੰਤਰੀ ਬੈਨਰਜੀ ਤੇ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦੇ ਕੁਝ ਹੋਰ ਆਗੂਆਂ ਵੱਲੋਂ ਉਨ੍ਹਾਂ ਖ਼ਿਲਾਫ਼ ਕੀਤੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ 28 ਜੂਨ ਨੂੰ ਦਾਇਰ ਕੀਤਾ ਸੀ। ਜਸਟਿਸ ਕ੍ਰਿਸ਼ਨਾ ਰਾਓ ਨੇ ਕਿਹਾ ਕਿ ਮੁਕੱਦਮਾ ਨਿਊਜ਼ ਰਿਪੋਰਟਾਂ ਦੇ ਆਧਾਰ ’ਤੇ ਦਾਇਰ ਕੀਤਾ ਗਿਆ ਸੀ ਅਤੇ ਇਸ ’ਚ ਜਿਨ੍ਹਾਂ ਪ੍ਰਕਾਸ਼ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਨੂੰ ਧਿਰ ਨਹੀਂ ਬਣਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਦੱਸੇ ਗਏ ਨੁਕਤਿਆਂ ’ਤੇ ਬੋਸ ਦੇ ਵਕੀਲ ਵੱਲੋਂ ਢੁੁਕਵੇਂ ਕਦਮ ਚੁੱਕੇ ਜਾਣ ਮਗਰੋਂ ਮਾਮਲਾ ਸੁਣਵਾਈ ਲਈ ਪੇਸ਼ ਹੋਵੇਗਾ। ਦੱਸਣਯੋਗ ਹੈ ਕਿ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਸੀ ਕਿ ਕੁਝ ਔਰਤਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਹੈ ਕਿ ਉਹ ਰਾਜ ਭਵਨ ’ਚ ਵਾਪਰੀਆਂ ਹਾਲੀਆ ਘਟਨਾਵਾਂ ਮਗਰੋਂ ਉਥੇ ਜਾਣ ਤੋਂ ਡਰਦੀਆਂ ਹਨ। ਦੂਜੇ ਪਾਸੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਵਕੀਲ ਸੰਜੈ ਬਾਸੂ ਨੇ ਕਿਹਾ ਕਿ ਉਨ੍ਹਾਂ ਨੂੰ ਇਸਤਗਾਸਾ ਧਿਰ ਦੇ ਵਕੀਲ ਤੋਂ ਮਾਣਹਾਨੀ ਕੇਸ ਸਬੰਧੀ ਦਾਇਰ ਪਟੀਸ਼ਨ ਦੀਆਂ ਕਾਪੀਆਂ ਨਹੀਂ ਮਿਲੀਆਂ। -ਪੀਟੀਆਈ

The post ਮਾਣਹਾਨੀ ਮਾਮਲਾ: ਮਮਤਾ ਬੈਨਰਜੀ ਖ਼ਿਲਾਫ਼ ਰਾਜਪਾਲ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ appeared first on Punjabi Tribune.


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …