Home / Punjabi News / ਮਾਣਹਾਨੀ ਮਾਮਲਾ: ਵਿਸ਼ਵ ਹਿੰਦੂ ਪਰਿਸ਼ਦ ਨੇ ਮਲਿਕਾਰਜੁਨ ਨੂੰ ਕਾਨੂੰਨੀ ਨੋਟਿਸ ਭੇਜਿਆ

ਮਾਣਹਾਨੀ ਮਾਮਲਾ: ਵਿਸ਼ਵ ਹਿੰਦੂ ਪਰਿਸ਼ਦ ਨੇ ਮਲਿਕਾਰਜੁਨ ਨੂੰ ਕਾਨੂੰਨੀ ਨੋਟਿਸ ਭੇਜਿਆ

ਨਵੀਂ ਦਿੱਲੀ, 6 ਮਈ

ਵਿਸ਼ਵ ਹਿੰਦੂ ਪਰਿਸ਼ਦ ਨੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ਵਿਚ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਇਸ ਮਾਮਲੇ ਵਿਚ 100 ਕਰੋੜ ਰੁਪਏ ਤੋਂ ਵੱਧ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ। ਵਿਸ਼ਵ ਹਿੰਦੂ ਪਰਿਸ਼ਦ ਦੀ ਚੰਡੀਗੜ੍ਹ ਇਕਾਈ ਅਤੇ ਇਸ ਦੇ ਯੂਥ ਵਿੰਗ ਬਜਰੰਗ ਦਲ ਨੇ 4 ਮਈ ਨੂੰ ਨੋਟਿਸ ਜਾਰੀ ਕਰਕੇ 14 ਦਿਨਾਂ ਅੰਦਰ ਮੁਆਵਜ਼ੇ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕਾਂਗਰਸ ਨੇ ਇਸ ਨੋਟਿਸ ਦਾ ਹਾਲੇ ਤਕ ਕੋਈ ਜਵਾਬ ਨਹੀਂ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਕਰਨਾਟਕ ਵਿੱਚ 10 ਮਈ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਸੀ ਕਿ ਉਹ ਬਜਰੰਗ ਦਲ ਅਤੇ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਵਰਗੇ ਸੰਗਠਨਾਂ ਖਿਲਾਫ ਠੋਸ ਅਤੇ ਨਿਰਣਾਇਕ ਕਾਰਵਾਈ ਕਰਨ ਲਈ ਵਚਨਬੱਧ ਹੈ ਜੋ ਜਾਤ ਤੇ ਧਰਮ ਦੇ ਆਧਾਰ ‘ਤੇ ਭਾਈਚਾਰਿਆਂ ਵਿੱਚ ਨਫ਼ਰਤ ਫੈਲਾਉਣ ਦਾ ਕੰਮ ਕਰਦੇ ਹਨ।


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …