Home / Punjabi News / ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ → Ontario Punjabi News

ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ → Ontario Punjabi News




ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ (Mark Carney) ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਲਿਬਰਲ ਪਾਰਟੀ ਨੇ ਕਾਰਨੇ ਨੂੰ ਸਰਬਸੰਮਤੀ ਨਾਲ ਆਪਣਾ ਆਗੂ ਚੁਣ ਲਿਆ ਹੈ। ਕਾਰਨੇ ਦੇ ਹੱਥ ਕਮਾਨ ਅਜਿਹੇ ਮੌਕੇ ਆਈ ਹੈ ਜਦੋਂ ਕੈਨੇਡਾ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਛੇੜੀ ਟੈਰਿਫ (ਟੈਕਸ) ਜੰਗ ਤੇ ਕੈਨੇਡਾ ਨੂੰ 51ਵੇਂ ਰਾਜ ਵੱਲੋਂ ਆਪਣੇ ਵਿਚ ਸ਼ਾਮਲ ਕਰਨ ਦੀ ਧਮਕੀ ਜਿਹੀਆਂ ਚੁਣੌਤੀਆਂ ਦਰਪੇਸ਼ ਹਨ।ਕਾਰਨੇ (59) ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਥਾਂ ਲੈਣਗੇ, ਜਿਨ੍ਹਾਂ ਇਸ ਸਾਲ ਜਨਵਰੀ ਵਿਚ ਅਸਤੀਫਾ ਦੇ ਦਿੱਤਾ ਸੀ। ਟਰੂਡੋ ਨੇ ਉਦੋਂ ਆਪਣੇ ਅਸਤੀਫ਼ੇ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਉਹ ਆਪਣੇ ਜਾਨਸ਼ੀਨ ਵੱਲੋਂ ਸਹੁੰ ਚੁੱਕੇ ਜਾਣ ਤੱਕ ਇਸ ਅਹੁਦੇ ’ਤੇ ਬਣੇ ਰਹਿਣਗੇ। ਕਾਰਨੇ ਨੇ ਬੈਂਕ ਆਫ਼ ਕੈਨੇਡਾ ਦੇ ਮੁਖੀ ਵਜੋਂ ਜ਼ਿੰਮੇਵਾਰੀ ਨਿਭਾਉਂਦਿਆਂ ਸੰਕਟਾਂ ਦਾ ਸਾਹਮਣਾ ਕੀਤਾ ਸੀ। ਉਹ 2013 ਵਿੱਚ ਬੈਂਕ ਆਫ਼ ਇੰਗਲੈਂਡ ਨੂੰ ਚਲਾਉਣ ਵਾਲੇ ਪਹਿਲੇ ਗੈਰ-ਨਾਗਰਿਕ ਬਣੇ ਸਨ।






Previous articleਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ



Source link

Check Also

ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…

Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …