Home / Punjabi News / ‘ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹੈ ਪਾਕਿ, ਫੜੇ ਗਏ 2 ਅੱਤਵਾਦੀ’

‘ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹੈ ਪਾਕਿ, ਫੜੇ ਗਏ 2 ਅੱਤਵਾਦੀ’

ਸ਼੍ਰੀਨਗਰ— ਬੁੱਧਵਾਰ ਯਾਨੀ ਕਿ ਅੱਜ ਚਿਨਾਰ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਅਤੇ ਜੰਮੂ-ਕਸ਼ਮੀਰ ਪੁਲਸ ਨੇ ਸ਼੍ਰੀਨਗਰ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਸ਼ਮੀਰ ਘਾਟੀ ਵਿਚ ਪਾਕਿਸਤਾਨ ਵਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰਤੀ ਫੌਜ ਨੇ 21 ਅਗਸਤ ਨੂੰ 2 ਪਾਕਿਸਤਾਨੀ ਘੁਸਪੈਠੀਆਂ ਨੂੰ ਬਾਰਾਮੂਲਾ ਤੋਂ ਗ੍ਰਿਫਤਾਰ ਕੀਤਾ। ਇਹ ਦੋਵੇਂ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਹਨ।
ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਫੜੇ ਗਏ ਅੱਤਵਾਦੀਆਂ ਦਾ ਵੀਡੀਓ ਵੀ ਜਾਰੀ ਕੀਤਾ ਗਿਆ। ਇਸ ਵੀਡੀਓ ਤੋਂ ਪਾਕਿਸਤਾਨ ਦੀ ਅੱਤਵਾਦੀ ਸਾਜਿਸ਼ ਫਿਰ ਬੇਨਕਾਬ ਹੋ ਗਈ ਹੈ। ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਦੇ ਨਾਂ ਖਲੀਲ ਅਹਿਮਦ ਅਤੇ ਮੋਜਾਮ ਖੋਕਰ ਹਨ।
ਲੈਫਟੀਨੈਂਟ ਜਨਰਲ ਨੇ ਕਿਹਾ ਕਿ ਪਾਕਿਸਤਾਨ ਵਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਕਿਸਤਾਨ ਕਸ਼ਮੀਰ ਵਿਚ ਅਸ਼ਾਂਤੀ ਫੈਲਾਉਣਾ ਚਾਹੁੰਦਾ ਹੈ, ਜਿਸ ਨੂੰ ਅਸੀਂ ਸਫਲ ਨਹੀਂ ਹੋਣ ਦੇਵਾਂਗੇ। ਕਈ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਵਿਚ ਹਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਅੱਤਵਾਦੀਆਂ ਨੇ ਦੱਸਿਆ ਕਿ ਕੰਟਰੋਲ ਰੇਖਾ ਦੇ ਪਾਰ ਅੱਤਵਾਦੀ ਕਸ਼ਮੀਰ ‘ਚ ਅਸ਼ਾਂਤੀ ਫੈਲਾਉਣ ਅਤੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਹਨ।

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …