Home / Punjabi News / ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਲਈ ਵਕੀਲਾਂ ਵੱਲੋਂ ਰੋਸ ਪ੍ਰਦਰਸ਼ਨ

ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਲਈ ਵਕੀਲਾਂ ਵੱਲੋਂ ਰੋਸ ਪ੍ਰਦਰਸ਼ਨ

ਬੀਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 25 ਅਪਰੈਲ

ਮੋਰਿੰਡਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਬੀਤੇ ਦਿਨੀਂ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਵਿਰੁੱਧ ਅੱਜ ਸ੍ਰੀ ਆਨੰਦਪੁਰ ਸਾਹਿਬ ਤਹਿਸੀਲ ਕੰਪਲੈਕਸ ਵਿੱਚ ਸਮੁੱਚੇ ਵਕੀਲ ਭਾਈਚਾਰੇ ਨੇ ਰੋਸ ਪ੍ਰਗਟਾਵਾ ਕੀਤਾ ਅਤੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਬਾਰ ਐਸੋਸੀਏਸ਼ਨ ਨੰਗਲ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਹੀਰਾ ਅਤੇ ਬਾਰ ਐਸੋਸੀਏਸ਼ਨ ਸ੍ਰੀ ਆਨੰਦਪੁਰ ਸਾਹਿਬ ਦੇ ਸੀਨੀਅਰ ਮੈਂਬਰ ਐਡਵੋਕੇਟ ਪਾਖਰ ਸਿੰਘ ਭੱਠਲ ਨੇ ਸਵਾਲ ਕੀਤਾ ਕਿ ਇਸ ਤਰ੍ਹਾਂ ਦੀਆਂ ਬੇਅਦਬੀਆਂ ਚੋਣਾਂ ਵੇਲੇ ਅਤੇ ਸਿਰਫ਼ ਗੁਰਦੁਆਰਿਆਂ ਵਿੱਚ ਹੀ ਕਿਉਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਿਛਲੇ ਕਈ ਸਾਲਾਂ ਤੋਂ ਸਮਾਜ ਵਿਰੋਧੀ ਅਨਸਰਾਂ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਮੁਲਜ਼ਮਾਂ ਨੂੰ ਮੰਦਬੁੱਧੀ ਕਰਾਰ ਦੇ ਕੇ ਮਾਮਲੇ ਨੂੰ ਦਬਾ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਪੰਥ ਦੋਖੀਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਐਡਵੋਕੇਟ ਬਲਬੀਰ ਸਿੰਘ ਭੱਠਲ, ਅਮਨਦੀਪ ਮਿਨਹਾਸ, ਹਰਪ੍ਰੀਤ ਸਿੰਘ ਖੋਖਰ, ਮੋਹਨ ਲਾਲ ਸੈਣੀ, ਸੁਰਜੀਤ ਸਿੰਘ ਤੇਜਾ, ਜਗਦੀਪ ਸਿੰਘ ਬੈਂਸ, ਵਿਕਰਾਂਤ ਸਿੰਘ, ਵਿਸ਼ਾਲ ਚਾਂਦਲਾ, ਸੁਖਵਿੰਦਰ ਸੈਣੀ, ਐਸ ਐਸ ਰਾਣਾ, ਕਮਲਪ੍ਰੀਤ ਸਿੰਘ ਮੱਕੜ, ਹੁਸ਼ਿਆਰ ਲੌਂਗੀਆ, ਜਗਦੀਪ ਮਿਨਹਾਸ, ਹਰਦੀਪ ਚੇਚੀ, ਜਸਵੀਰ ਸਿੰਘ ਜੱਸੀ, ਹਰਪਾਲ ਸਿੰਘ ਰਾਣਾ, ਜਵਾਹਰ ਚੰਦਨ, ਰਜਤ ਬੇਦੀ, ਦਲਵਿੰਦਰ ਰਾਣਾ, ਪਰਮਜੀਤ ਸੈਣੀ, ਸੁਰੇਸ਼ ਚੌਧਰੀ, ਸੌਰਵ, ਜਸਪਾਲ ਸਿੰਘ ਆਦਿ ਵਕੀਲ ਹਾਜ਼ਰ ਸਨ।


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …