Home / Punjabi News / ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ ਮੁਲਤਵੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ ਮੁਲਤਵੀ

ਕੁਲਦੀਪ ਸਿੰਘ

ਚੰਡੀਗੜ੍ਹ, 24 ਜੁਲਾਈ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਜਲੰਧਰ ਜ਼ਿਮਨੀ ਚੋਣ ਵਿੱਚ ਕੀਤੇ ਗਏ ਵਾਅਦੇ ਮੁਤਾਬਕ ਮੀਟਿੰਗ ਦਾ ਸਮਾਂ ਨਾ ਦੇਣ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕਰਨ ਦੇ ਕੀਤੇ ਗਏ ਐਲਾਨ ਮਗਰੋਂ ਸਰਕਾਰ ਨੇ ਅੱਜ ਜਥੇਬੰਦੀ ਨੂੰ ਸੱਦਾ ਪੱਤਰ ਭੇਜ ਦਿੱਤਾ ਹੈ। ਸਾਂਝੇ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਦੇ ਆਗੂ ਕਰਮ ਸਿੰਘ ਧਨੋਆ ਅਤੇ ਜਸਵੀਰ ਸਿੰਘ ਤਲਵਾੜਾ ਨੇ ਦੱਸਿਆ ਕਿ ਮੀਟਿੰਗ ਦਾ ਸਮਾਂ ਤੈਅ ਹੋਣ ’ਤੇ ਮੁਲਾਜ਼ਮ ਜਥੇਬੰਦੀਆਂ ਨੇ 25, 26 ਤੇ 27 ਜੁਲਾਈ ਨੂੰ ਕੀਤੇ ਜਾਣ ਵਾਲੇ ਮੁਜ਼ਾਹਰੇ ਮੁਲਤਵੀ ਕਰ ਦਿੱਤੇ ਹਨ। ਆਗੂਆਂ ਨੇ ਦੱਸਿਆ ਕਿ ਭਾਵੇਂ ਇਸ ਤੋਂ ਪਹਿਲਾਂ ਮੀਟਿੰਗ 25 ਜੁਲਾਈ ਨੂੰ ਹੋਣੀ ਸੀ ਪਰ ਹੁਣ ਮੁੱਖ ਮੰਤਰੀ ਦਫ਼ਤਰ ਵੱਲੋਂ ਫਰੰਟ ਨੂੰ ਭੇਜੇ ਗਏ ਪੱਤਰ ਵਿੱਚ ਮੀਟਿੰਗ 2 ਅਗਸਤ ਨੂੰ ਪੰਜਾਬ ਭਵਨ ਸੈਕਟਰ 3, ਚੰਡੀਗੜ੍ਹ ਵਿੱਚ ਤੈਅ ਕੀਤੀ ਗਈ ਹੈ। ਜਥੇਬੰਦੀਆਂ ਨਾਲ ਮੀਟਿੰਗ ਮੁੱਖ ਮੰਤਰੀ ਵੱਲੋਂ ਕੀਤੀ ਜਾਵੇਗੀ ਜਾਂ ਕੋਈ ਸੀਨੀਅਰ ਅਧਿਕਾਰੀ ਬੈਠਣਗੇ, ਇਸ ਬਾਰੇ ਕੁੱਝ ਵੀ ਸਪੱਸ਼ਟ ਨਹੀਂ ਕੀਤਾ ਗਿਆ।

The post ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ ਮੁਲਤਵੀ appeared first on Punjabi Tribune.


Source link

Check Also

Pandharpur Accident : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੈਨ ਖੂਹ ਵਿੱਚ ਡਿੱਗੀ, 14 ਲੋਕਾਂ ਦੀ ਮੌਤ

Pandharpur Accident : ਮਹਾਰਾਸ਼ਟਰ ਦੇ ਪੰਧਰਪੁਰ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ …