Home / Punjabi News / ਮੁੰਬਈ ਪੁਲੀਸ → Ontario Punjabi News

ਮੁੰਬਈ ਪੁਲੀਸ → Ontario Punjabi News




ਮੁੰਬਈ ਪੁਲੀਸ ਨੇ ਇੱਥੇ ਇੱਕ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ Lawrence Bishnoi ਦੇ ਛੋਟੇ ਭਰਾ Anmol Bishnoi ਦਾ ਨਾਮ ਐਨਸੀਪੀ ਆਗੂ Baba Siddique ਦੀ ਹੱਤਿਆ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਸਾਹਮਣੇ ਆਇਆ ਹੈ।ਪੁਲੀਸ ਨੇ ਇਹ ਦਾਅਵਾ ਮੰਗਲਵਾਰ ਨੂੰ ਮਹਾਰਾਸ਼ਟਰ ਸੰਗਠਿਤ ਅਪਰਾਧ ਨਿਯੰਤਰਣ ਕਾਨੂੰਨ (ਮਕੋਕਾ) ਦੇ ਸਖ਼ਤ ਪ੍ਰਬੰਧਾਂ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੇ ਅੱਠ ਮੁਲਜ਼ਮਾਂ ਦਾ ਰਿਮਾਂਡ ਮੰਗਦੇ ਹੋਏ ਕੀਤਾ। ਵਿਸ਼ੇਸ਼ ਮਕੋਕਾ ਅਦਾਲਤ ਦੇ ਜੱਜ ਏਐਮ ਪਾਟਿਲ ਨੇ ਕਥਿਤ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਸਮੇਤ ਅੱਠ ਮੁਲਜ਼ਮਾਂ ਨੂੰ 7 ਦਸੰਬਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ Baba Siddique (66) ਦੀ 12 ਅਕਤੂਬਰ ਨੂੰ ਉਸ ਦੇ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੀ ਇਮਾਰਤ ਦੇ ਬਾਹਰ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।Anmiol Bishnoi, ਜਿਸ ਨੂੰ ਹਾਲ ਹੀ ਵਿੱਚ ਅਮਰੀਕਾ ’ਚ ਨਜ਼ਰਬੰਦ ਕਰਦਿਆਂ ਉੱਥੇ ਇੱਕ ਜੇਲ੍ਹ ਭੇਜਿਆ ਗਿਆ ਸੀ, ਨੂੰ ਇਸ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਵਜੋਂ ਦਰਸਾਇਆ ਗਿਆ ਹੈ। ਰਿਮਾਂਡ ਦੀ ਸੁਣਵਾਈ ਦੌਰਾਨ ਮੁੰਬਈ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੀ ਜਾਂਚ ਦੌਰਾਨ Anmol Bishnoi ਦਾ ਨਾਂ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਹੋਰ ਦੋਸ਼ੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ ਅਤੇ ਫੰਡਾਂ ਦੇ ਸਰੋਤ ਅਤੇ ਵਰਤੋਂ ਦਾ ਪਤਾ ਲਗਾਉਣ ਲਈ ਜਾਂਚ ਦੀ ਲੋੜ ਹੈ। ਪੁਲੀਸ ਨੇ ਕਿਹਾ ਕਿ Anmol Bishnoi ਨੇ ਇੱਕ ਸੰਚਾਰ ਐਪ ਰਾਹੀਂ ਸਹਿ-ਮੁਲਜ਼ਮ ਨਾਲ ਸੰਪਰਕ ਕੀਤਾ ਸੀ, ਇਸ ਪਹਿਲੂ ’ਤੇ ਜਾਣਕਾਰੀ ਇਕੱਠੀ ਕਰਨ ਲਈ ਗ੍ਰਿਫਤਾਰ ਮੁਲਜ਼ਮਾਂ ਦੀ ਹਿਰਾਸਤ ਦੀ ਲੋੜ ਹੈ।ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ’ਚ ਹੁਣ ਤੱਕ ਕਥਿਤ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਸਮੇਤ 26 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮਾਂ ਨੂੰ ਪਹਿਲਾਂ ਮੈਜਿਸਟ੍ਰੇਟ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। 30 ਨਵੰਬਰ ਨੂੰ ਪੁਲੀਸ ਨੇ ਸਾਰੇ 26 ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਮਕੋਕਾ ਦੀਆਂ ਧਾਰਾਵਾਂ ਲਾਗੂ ਕੀਤੀਆਂ। ਇਸ ਤੋਂ ਬਾਅਦ ਮੰਗਲਵਾਰ ਨੂੰ ਸਾਰੇ ਦੋਸ਼ੀਆਂ ਨੂੰ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਗਿਆ।






Previous articleਜਥੇਦਾਰ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ’ਤੇ ਹਮਲੇ ਦੀ ਕੀਤੀ ਨਿਖੇਧੀ



Source link

Check Also

ਕਾਂਗਰਸ ‘ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼…

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ …