ਨਵੀਂ ਦਿੱਲੀ, 10 ਅਗਸਤ
ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਬਾਰੇ ਅੱਜ ਰਾਜ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ। ਬਿੱਲ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਭਵਿੱਖ ਵਿੱਚ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਵੱਲੋਂ ਕੀਤੀ ਜਾਵੇਗੀ, ਜਿਸ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਅਤੇ ਕੈਬਨਿਟ ਮੰਤਰੀ ਸ਼ਾਮਲ ਹੋਵੇਗਾ। ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਸ਼ਰਤਾਂ ਅਤੇ ਕਾਰਜਕਾਲ) ਬਿੱਲ, 2023 ਪੇਸ਼ ਕੀਤਾ। ਉਨ੍ਹਾਂ ਨੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਵਿਰੋਧ ਦੇ ਵਿਚਕਾਰ ਇਹ ਬਿੱਲ ਸਦਨ ਵਿੱਚ ਪੇਸ਼ ਕੀਤਾ। ਬਿੱਲ ਦੀ ਇਹ ਵਿਵਸਥਾ ਸੁਪਰੀਮ ਕੋਰਟ ਦੇ ਮਾਰਚ ਦੇ ਫੈਸਲੇ ਦੇ ਉਲਟ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਕਮੇਟੀ ਵਿੱਚ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਚੀਫ਼ ਜਸਟਿਸ ਸ਼ਾਮਲ ਹੋਣੇ ਚਾਹੀਦੇ ਹਨ ਪਰ ਸਰਕਾਰ ਨੇ ਬਿੱਲ ਵਿੱਚੋਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਬਾਹਰ ਕਰ ਦਿੱਤਾ ਹੈ।
The post ਮੁੱਖ ਚੋਣ ਕਮਿਸ਼ਨਰ ਤੇ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਿੱਲ ਰਾਜ ਸਭਾ ’ਚ ਪੇਸ਼ ਪਰ ਚੋਣ ਪੈਨਲ ’ਚੋਂ ਸੁਪਰੀਮ ਕੋਰਟ ਦਾ ਚੀਫ ਜਸਟਿਸ ਬਾਹਰ appeared first on punjabitribuneonline.com.
Source link
Asian Tribune Your Multilingual Newspaper covering World and local news News