Breaking News
Home / Punjabi News / ਮੁੱਖ ਮੰਤਰੀ ਦੀ ਕੋਠੀ ਅੱਗੇ ਏਡਿਡ ਸਕੂਲਾਂ ਦੇ ਅਨਏਡਿਡ ਮੁਲਾਜ਼ਮਾਂ ਵੱਲੋਂ ਰੋਸ ਧਰਨਾ

ਮੁੱਖ ਮੰਤਰੀ ਦੀ ਕੋਠੀ ਅੱਗੇ ਏਡਿਡ ਸਕੂਲਾਂ ਦੇ ਅਨਏਡਿਡ ਮੁਲਾਜ਼ਮਾਂ ਵੱਲੋਂ ਰੋਸ ਧਰਨਾ

ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਅਕਤੂਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਅਣਏਡਿਡ ਸਟਾਫ਼ ਫਰੰਟ (ਏਡਿਡ ਸਕੂਲ) ਦੀ ਅਗਵਾਈ ਹੇਠ ਸੈਂਕੜੇ ਅਨਏਡਿਡ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਨੈਸ਼ਨਲ ਹਾਈਵੇਅ ਤੋਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀ ਮੁਲਾਜ਼ਮ ਏਡਿਡ ਸਕੂਲਾਂ ਵਿਚ ਕੰਮ ਕਰਦੇ ਅਨਏਡਿਡ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ।
ਅਨਏਡਿਡ ਸਟਾਫ ਫਰੰਟ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਦੇ ਸੰਗਰੂਰ-ਪਟਿਆਲਾ ਬਾਈਪਾਸ ਓਵਰਬ੍ਰਿਜ ਹੇਠਾਂ ਇਕੱਠ ਹੋਏ ਜਿੱਥੇ ਰੋਸ ਰੈਲੀ ਕੀਤੀ ਗਈ। ਇਸ ਉਪਰੰਤ ਰੋਸ ਮਾਰਚ ਕਰਦਿਆਂ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤਾਂ ਪੁਲੀਸ ਨੇ ਨਾਕਾ ਲਾ ਕੇ ਰੋਕ ਲਿਆ। ਇਸ ਮੌਕੇ ਫਰੰਟ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ, ਮੀਤ ਪ੍ਰਧਾਨ ਸੁਖਚੈਨ ਸਿੰਘ ਗੁਰਦਾਸਪੁਰ, ਸਕੱਤਰ ਜਸਵੀਰ ਕੌਰ ਬਠਿੰਡਾ ਅਤੇ ਪ੍ਰੈਸ ਸਕੱਤਰ ਵਰਿੰਦਰ ਸਿੰਘ ਸੰਗਰੂਰ ਨੇ ਕਿਹਾ ਕਿ ਬੀਤੀ 30 ਅਗਸਤ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਟਿੰਗ ਦੌਰਾਨ ਮੰਗਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 484 ਏਡਿਡ ਸਕੂਲ ਸੀ ਪਰ ਸਕੂਲਾਂ ਦੀ ਗਿਣਤੀ ਘਟ ਕੇ 469 ਰਹਿ ਗਈ ਹੈ। ਜੇਕਰ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਇਹ ਸਕੂਲ ਬੰਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸੰਨ 2003 ਤੋਂ ਏਡਿਡ ਸਕੂਲਾਂ ਵਿੱਚ ਕੋਈ ਭਰਤੀ ਨਹੀਂ ਹੋਈ ਜਿਸ ਕਾਰਨ ਸਟਾਫ਼ ਦੀ ਗਿਣਤੀ ਨਾਮਾਤਰ ਰਹਿ ਗਈ। ਏਡਿਡ ਸਕੂਲਾਂ ਨੂੰ ਅਨਏਡਿਡ ਸਟਾਫ਼ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਕੇ ਜਿਊਂਦਾ ਰੱਖ ਰਿਹਾ ਹੈ। ਏਡਿਡ ਸਕੂਲਾਂ ’ਚ 10 ਹਜ਼ਾਰ ਅਨਏਡਿਡ ਸਟਾਫ਼ ਤੇ 2 ਲੱਖ 50 ਹਜ਼ਾਰ ਦੇ ਕਰੀਬ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਏਡਿਡ ਸਕੂਲਾਂ ’ਚ ਕੰਮ ਕਰਦੇ ਅਣਏਡਿਡ ਸਟਾਫ਼ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ ਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣ। ਇਸ ਮੌਕੇ ਫਰੰਟ ਦੇ ਆਗੂ ਮਨਜੀਤ ਸਿੰਘ ਜਲੰਧਰ, ਗੁਰਪ੍ਰੀਤ ਸਿੰਘ ਤਲਵੰਡੀ ਸਾਬੋ ਆਦਿ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਅਨਏਡਿਡ ਸਟਾਫ਼ ਫਰੰਟ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ 2 ਨਵੰਬਰ ਦੀ ਮੀਟਿੰਗ ਨਿਸ਼ਚਿਤ ਕਰਵਾਈ ਜਿਸ ਮਗਰੋਂ ਰੋਸ ਧਰਨਾ ਸਮਾਪਤ ਕੀਤਾ ਗਿਆ।
ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ।

The post ਮੁੱਖ ਮੰਤਰੀ ਦੀ ਕੋਠੀ ਅੱਗੇ ਏਡਿਡ ਸਕੂਲਾਂ ਦੇ ਅਨਏਡਿਡ ਮੁਲਾਜ਼ਮਾਂ ਵੱਲੋਂ ਰੋਸ ਧਰਨਾ appeared first on punjabitribuneonline.com.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …