Home / Punjabi News / ਮੁੱਖ ਮੰਤਰੀ ਦੇ ਗੁਰਦੇ ‘ਚ ਪੱਥਰੀ ਦੇ ਇਲਾਜ ਲਈ ਸਧਾਰਨ ਅਪਰੇਸ਼ਨ ਹੋਇਆ

ਮੁੱਖ ਮੰਤਰੀ ਦੇ ਗੁਰਦੇ ‘ਚ ਪੱਥਰੀ ਦੇ ਇਲਾਜ ਲਈ ਸਧਾਰਨ ਅਪਰੇਸ਼ਨ ਹੋਇਆ

ਮੁੱਖ ਮੰਤਰੀ ਦੇ ਗੁਰਦੇ ‘ਚ ਪੱਥਰੀ ਦੇ ਇਲਾਜ ਲਈ ਸਧਾਰਨ ਅਪਰੇਸ਼ਨ ਹੋਇਆ

ਥੋੜ੍ਹੇ ਦਿਨਾਂ ਵਿੱਚ ਆਮ ਕੰਮਕਾਜ ਸ਼ੁਰੂ ਕਰਨ ਦੀ ਆਸ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁਰਦੇ ‘ਚੋਂ ਪੱਥਰੀ ਹਟਾਉਣ ਲਈ ਉਨ੍ਹਾਂ ਦਾ ਅੱਜ ਸਵੇਰੇ ਇੱਥੇ ਪੀ.ਜੀ.ਆਈ. ਵਿਖੇ ਸਧਾਰਨ ਅਪਰੇਸ਼ਨ ਹੋਇਆ।
ਇਹ ਅਪਰੇਸ਼ਨ ਸਫਲ ਰਿਹਾ ਅਤੇ ਮੁੱਖ ਮੰਤਰੀ ਨੂੰ ਮੰਗਲਵਾਰ ਤੱਕ ਹਸਪਤਾਲ ‘ਚੋਂ ਛੁੱਟੀ ਮਿਲਣ ਦੀ ਉਮੀਦ ਹੈ।
ਮੁੱਖ ਮੰਤਰੀ ਦਾ ਅਪਰੇਸ਼ਨ ਇੱਥੇ ਪੀ.ਜੀ.ਆਈ. ਵਿਖੇ ਹੋਇਆ ਜਿੱਥੇ ਡਾਕਟਰਾਂ ਨੇ ਦੱਸਿਆ ਕਿ ਇਹ ਪੱਥਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਕੁਝ ਦਿਨਾਂ ਤੋਂ ਤਕਲੀਫ ਦੇ ਰਹੀ ਸੀ ਜਿਸ ਕਰਕੇ ਜਿੰਨੀ ਛੇਤੀ ਸੰਭਵ ਹੋਵੇ, ਇਸ ਨੂੰ ਹਟਾਉਣ ਦਾ ਫੈਸਲਾ ਕੀਤਾ ਗਿਆ। ਡਾਕਟਰਾਂ ਦੀ ਟੀਮ ਵੱਲੋਂ ਅੱਜ ਸਵੇਰੇ ਕੀਤਾ ਗਿਆ ਇਹ ਸਧਾਰਨ ਅਪਰੇਸ਼ਨ ਲਗਪਗ 40 ਮਿੰਟ ਤੱਕ ਚੱਲਿਆ।
ਡਾਕਟਰਾਂ ਨੇ ਦੱਸਿਆ ਕਿ ਇਹ ਸਧਾਰਨ ਅਪਰੇਸ਼ਨ ਸੀ ਅਤੇ ਮੁੱਖ ਮੰਤਰੀ ਅਗਲੇ ਕੁਝ ਦਿਨਾਂ ਤੱਕ ਠੀਕ ਹੋ ਕੇ ਆਮ ਕੰਮਕਾਜ ਸ਼ੁਰੂ ਕਰ ਦੇਣਗੇ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਿਹਤਯਾਬ ਹੋ ਰਹੇ ਹਨ ਅਤੇ ਇਕ ਜਾਂ ਦੋ ਦਿਨ ਵਿੱਚ ਕੰਮਕਾਜ ਸ਼ੁਰੂ ਕਰ ਦੇਣ ਦੀ ਆਸ ਹੈ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …