Home / Punjabi News / ਮੁੱਖ ਮੰਤਰੀ ਦੇ ਬਿਆਨ ਦੀ ਆਲੋਚਨਾ

ਮੁੱਖ ਮੰਤਰੀ ਦੇ ਬਿਆਨ ਦੀ ਆਲੋਚਨਾ

ਫਤਹਿਗੜ੍ਹ ਸਾਹਿਬ: ਇੱਥੇ ਅੱਜ ਘੱਟ ਗਿਣਤੀ ਅਤੇ ਦਲਿਤ ਦਲ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਵਿਚ ਹੋਈ। ਇਸ ਮੌਕੇ ਸ੍ਰੀ ਮਾਧੋਪੁਰ ਨੇ ਕਿਹਾ ਕਿ ਧਰਨਿਆਂ ਵਿੱਚੋਂ ਆਮ ਆਦਮੀ ਪਾਰਟੀ ਪੈਦਾ ਹੋਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧਰਨੇ ਲਾਉਣ ਵਾਲਿਆਂ ਨੂੰ ਇਹ ਕਹਿ ਰਹੇ ਹਨ ਕਿ ਜਿੱਥੇ ਜਗ੍ਹਾ ਹੁੰਦੀ ਹੈ ਉੱਥੇ ਹੀ ਦਰੀ ਵਿਛਾ ਲਈ ਜਾਂਦੀ ਹੈ ਅਤੇ ਮਕਸਦ ਬਾਅਦ ਵਿੱਚ ਤੈਅ ਕੀਤੇ ਜਾਂਦੇ ਹਨ। ਉਨ੍ਹਾਂ ਮੁੱਖ ਮੰਤਰੀ ਦੇ ਬਿਆਨ ਦੀ ਸਖਤ ਸ਼ਬਦਾਂ ‘ਚ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਰੱਖਣ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਇਸ ਮੌਕੇ ਪ੍ਰਿੰਸੀਪਲ ਬਾਵਾ ਸਿੰਘ, ਕੁਲਦੀਪ ਸਿੰਘ ਖਰੜ, ਪਰਮਿੰਦਰ ਸਿੰਘ ਪਟਿਆਲਾ, ਪ੍ਰੇਮ ਸਿੰਘ ਖਾਲਸਾ, ਕਰਨੈਲ ਸਿੰਘ ਰਸੂਲਪੁਰ, ਨਛੱਤਰ ਸਿੰਘ ਈਸਰਹੇਲ, ਜੋਗਾ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ


Source link

Check Also

ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਪੁਤਲਾ ਫੂਕਿਆ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 27 ਜੂਨ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ …