Home / World / ਮੁੱਖ ਮੰਤਰੀ ਨੇ ਜੇਲਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ

ਮੁੱਖ ਮੰਤਰੀ ਨੇ ਜੇਲਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ

ਮੁੱਖ ਮੰਤਰੀ ਨੇ ਜੇਲਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ

2ਚੰਡੀਗੜ-ਗੁਰਦਾਸਪੁਰ ਕੇਂਦਰੀ ਜੇਲ ਵਿੱਚ ਵਾਪਰੀ ਹਿੰਸਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਲੇ ਹਫਤੇ ਪੁਲੀਸ ਅਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਦੀ ਉਚ ਪੱਧਰੀ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਪਿਛਲੇ ਕੁਝ ਸਾਲਾਂ ਦੌਰਾਨ ਜੇਲ•ਾਂ ਵਿੱਚ ਲਗਾਤਾਰ ਵਾਪਰੀਆਂ ਹਿੰਸਾ ਅਤੇ ਮੁੱਠਭੇੜ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜੇਲ•ਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਜਾਵੇਗਾ।
Îਮੁੱਖ ਮੰਤਰੀ ਨੇ ਸੂਬੇ ਵਿੱਚ ਜੇਲ•ਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਦੀ ਹਦਾਇਤ ਕਰਦਿਆਂ ਪਿਛਲੇ 10 ਸਾਲਾਂ ਦੇ ਬਾਦਲ ਸਰਕਾਰ ਦੇ ਕੁਸ਼ਾਸਨ ਦੌਰਾਨ ਜੇਲ ਸਿਸਟਮ ਵਿੱਚ ਆਏ ਨਿਘਾਰ ਨੂੰ ਖਤਮ ਕਰਕੇ ਵੱਡੇ ਸੁਧਾਰ ਲਿਆਉਣ ਦਾ ਵਾਅਦਾ ਕੀਤਾ।
ਅਗਲੇ ਹਫਤੇ ਹੋਣ ਵਾਲੀ ਮੀਟਿੰਗ ਵਿੱਚ ਸਰਕਾਰ ਵੱਲੋਂ ਜੇਲ ਸੁਧਾਰਾਂ ਬਾਰੇ ਉਚ ਤਾਕਤੀ ਕਮੇਟੀ ਵੱਲੋਂ ਹਾਲ ਹੀ ਵਿੱਚ ਸੌਂਪੀ ਗਈ ਰਿਪੋਰਟ ਦੀ ਸਮੀਖਿਆ ਕੀਤੀ ਜਾਵੇ ਅਤੇ ਪੰਜਾਬ ਵਿੱਚ ਜੇਲ ਪ੍ਰਸ਼ਾਸਨ ਦੇ ਸੁਧਾਰ ਲਈ ਕਦਮ ਚੁੱਕੇ ਜਾਣਗੇ।
Îਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਇਕ ਬਿਆਨ ਰਾਹੀਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਜੇਲ ਵਿੱਚ ਸਥਿਤੀ ਨਾਲ ਨਿਪਟਣ ਲਈ ਲੋੜੀਂਦੇ ਕਦਮ ਚੁੱਕਣ ਅਤੇ ਜੇਲ ਵਿੱਚ ਫੌਰੀ ਤੌਰ ‘ਤੇ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
Êਪੰਜਾਬ ਦੀਆਂ ਜੇਲ•ਾਂ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ‘ਤੇ ਫਿਕਰਮੰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰਦਾਸਪੁਰ ਜੇਲ ਵਿੱਚ ਹਿੰਸਾ ਪੈਦਾ ਹੋਣ ਤੋਂ ਬਾਅਦ ਉਹ ਪੁਲੀਸ, ਜੇਲ ਵਿਭਾਗ ਅਤੇ ਖੁਫੀਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ਹੁਣ ਕਾਬੂ ਹੇਠ ਹੈ।
Îਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ•ਾਂ ਦੀ ਸਰਕਾਰ ਪਿਛਲੀ ਅਕਾਲੀ ਸਰਕਾਰ ਦੀ ਇਸ ਖਤਰਨਾਕ ਵਿਰਾਸਤ ਨੂੰ ਮਲੀਆਮੇਟ ਕਰਨ ਲਈ ਪੂਰੇ ਯਤਨ ਕਰੇਗੀ ਜਿਨ•ਾਂ ਨੇ ਅਪਰਾਧੀਆਂ, ਮਾਫੀਆ ਅਤੇ ਗੁੰਡਿਆਂ ਨੂੰ ਬਿਨਾਂ ਕਿਸੇ ਡਰ-ਭੈਅ ਤੋਂ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਖੁੱਲ ਦਿੱਤੀ ਹੋਈ ਸੀ।
ਗੁਰਦਾਸਪੁਰ ਜੇਲ ਘਟਨਾ ਦੀ ਮੁੱਢਲੀ ਰਿਪੋਰਟ ਵਿੱਚ ਸੂਬੇ ਦੇ ਗ੍ਰਹਿ ਸਕੱਤਰ ਸ੍ਰੀ ਐਨ.ਐਸ. ਕਲਸੀ ਨੇ ਦੱਸਿਆ ਕਿ 24 ਤੇ 25 ਮਾਰਚ ਦੀ ਰਾਤ ਦਰਮਿਆਨ ਪੁਲੀਸ ਦੀ ਦਖ਼ਲਅੰਦਾਜ਼ੀ ਰਾਹੀਂ ਸਥਿਤੀ ਨੂੰ ਸੁਲਝਾ ਲਿਆ ਹੈ। ਰਿਪੋਰਟ ਮੁਤਾਬਕ ਕਈ ਕਤਲ ਕੇਸਾਂ ਦਾ ਸਾਹਮਣਾ ਕਰ ਰਹੇ ਕੁਝ ਗੈਂਗਸਟਰਾਂ ਨੇ ਡਿਊਟੀ ‘ਤੇ ਤਿੰਨ ਜੇਲ ਵਾਰਡਨਾਂ ਉਪਰ ਹਮਲਾ ਕਰਨ ਉਪਰੰਤ ਇਕ ਬੈਰਕ ਦੇ ਕੈਦੀਆਂ ਨੂੰ ਜੇਲ ਸਟਾਫ ਨਾਲ ਟਕਰਾਅ ਲਈ ਭੜਕਾਇਆ ਸੀ।
ਸ੍ਰੀ ਠੁਕਰਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਡਿਊਟੀ ‘ਤੇ ਤਾਇਨਾਤ ਜੇਲ ਸਟਾਫ ਵੱਲੋਂ ਇਸ ਸਥਿਤੀ ਵਿੱਚ ਜ਼ਬਤ ‘ਚ ਰਹਿਣ ਦੀ ਸ਼ਲਾਘਾ ਕੀਤੀ ਜਿਸ ਨਾਲ ਕਿਸੇ ਕੈਦੀ ਨੂੰ ਨੁਕਸਾਨ ਨਹੀਂ ਪਹੁੰਚਿਆ ਜਦਕਿ ਗੁੰਡਾ ਅਨਸਰਾਂ ਨੂੰ ਖਿੰਡਾਉਣ ਲਈ ਹਵਾ ਵਿੱਚ ਗੋਲੀਆਂ ਚਲਾਉਣੀਆਂ ਪਈਆਂ। ਉਨ•ਾਂ ਦੱਸਿਆ ਕਿ ਇਨ•ਾਂ ਗੈਂਗਸਟਰਾਂ ਖਿਲਾਫ਼ ਜੇਲ ਸਟਾਫ ‘ਤੇ ਹਮਲਾ ਕਰਨ, ਫਸਾਦ ਕਰਨ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਜੇਲ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕੀਤੇ ਗਏ ਹਨ।
ਇਕ ਰਿਪੋਰਟ ਵਿੱਚ ਗ੍ਰਹਿ ਸਕੱਤਰ ਨੇ ਦੱਸਿਆ ਕਿ ਇਹ ਘਟਨਾ ਕਈ ਵਰਿਆਂ ਤੋਂ ਜੇਲ ਪ੍ਰਸ਼ਾਸਨ ਨੂੰ ਅਣਗੌਲਿਆ ਕਰਨ ਦਾ ਨਤੀਜਾ ਹੈ। ਇਨ•ਾਂ ਵਿੱਚ ਜੇਲ ਸਟਾਫ ਦੀਆਂ ਪ੍ਰਵਾਨਿਤ ਅਸਾਮੀਆਂ ਵਿੱਚ 50 ਫੀਸਦੀ ਘਾਟ, ਜੇਲ•ਾਂ ਵਿੱਚ ਨਿਕੰਮਾ ਪ੍ਰਸ਼ਾਸਨਿਕ ਢਾਂਚਾ ਅਤੇ ਲੋੜੀਂਦੇ ਸਾਜ਼ੋ-ਸਾਮਾਨ ਦੀ ਕਮੀ ਹੈ।
ਰਿਪੋਰਟ ਮੁਤਾਬਕ ਸਾਲ 2011 ਤੋਂ ਸੂਬਾ ਭਰ ਦੀਆਂ ਵੱਖ-ਵੱਖ ਜੇਲ•ਾਂ ਵਿੱਚ ਹੰਗਾਮਾ ਅਤੇ ਹਿੰਸਾ ਦੀਆਂ ਦਰਜਨ ਤੋਂ ਵੱਧ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਰਿਪੋਰਟ ਵਿੱਚ ਮਾਡਰਨ ਜੇਲ ਕਪੂਰਥਲਾ (2011), ਮਾਡਰਨ ਜੇਲ ਫਰੀਦਕੋਟ (2013, 2016, 2016), ਕੇਂਦਰੀ ਜੇਲ ਹੁਸ਼ਿਆਰਪੁਰ (2013), ਉਚ ਸੁਰੱਖਿਆ ਜੇਲ ਨਾਭਾ (2016), ਜ਼ਿਲ•ਾ ਜੇਲ• ਮਾਨਸਾ (2013), ਕੇਂਦਰੀ ਜੇਲ• ਬਠਿੰਡਾ (2010, 2015, 2016, 2016) ਅਤੇ ਜ਼ਿਲ•ਾ ਜੇਲ• ਬਰਨਾਲਾ (2015, 2015) ਵਿੱਚ ਵਾਪਰੀਆਂ ਘਟਨਾਵਾਂ ਦਰਜ ਹਨ।
ਸ੍ਰੀ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਗਲੇ ਹਫਤੇ ਹੋਣ ਜਾ ਰਹੀ ਮੀਟਿੰਗ ਵਿੱਚ ਇਨ•ਾਂ ਸਾਰੇ ਮਾਮਲਿਆਂ ‘ਤੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …