Home / Punjabi News / ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ

ਆਤਿਸ਼ ਗੁਪਤਾ

ਚੰਡੀਗੜ੍ਹ, 4 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ ਨੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ‘ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਪ੍ਰਤੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਨੂੰ ਪਹਿਲਾਂ ਹੀ ਹਾਈ ਅਲਰਟ (ਚੌਕਸ ਰਹਿਣ) ‘ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਸਬਕ ਸਿਖਾਉਣ ਦੀ ਅਪੀਲ ਕੀਤੀ।


Source link

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …