Home / World / ਮੁੱਖ ਮੰਤਰੀ ਵੱਲੋਂ ਗੁਰਦਾਸਪੁਰ, ਪਠਾਨਕੋਟ ਤੇ ਬਟਾਲਾ ਵਿੱਚ ਪੁਲਿਸ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 2.5 ਕਰੋਡ਼ ਰੁਪਏ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ, ਪਠਾਨਕੋਟ ਤੇ ਬਟਾਲਾ ਵਿੱਚ ਪੁਲਿਸ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 2.5 ਕਰੋਡ਼ ਰੁਪਏ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ, ਪਠਾਨਕੋਟ ਤੇ ਬਟਾਲਾ ਵਿੱਚ ਪੁਲਿਸ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 2.5 ਕਰੋਡ਼ ਰੁਪਏ ਦੇਣ ਦਾ ਐਲਾਨ

4ਗੁਰਦਾਸਪੁਰ  – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰਦਾਸਪੁਰ ਤੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਵਿੱਚ ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਮਗਨਰੇਗਾ ਸਕੀਮ ਤਹਿਤ ਨਵੇਂ ਕਾਰਡ ਦੇਣ ਸਮੇਤ ਵਿਆਪਕ ਵਿਕਾਸ ਲਈ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਕੀਤਾ।
ਅੱਜ ਇਥੇ ਅਜ਼ਾਦੀ ਦਿਹਾਡ਼ੇ ਮੌਕੇ ਆਪਣੀ ਤਕਰੀਰ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਗੁਰਦਾਸਪੁਰ ਵਿੱਚ 67 ਹਜ਼ਾਰ ਅਤੇ ਪਠਾਨਕੋਟ ਵਿੱਚ 30 ਹਜ਼ਾਰ ਲਾਭਪਾਤਰੀਆਂ ਨੂੰ ਨੂੰ ਨਵੇਂ ਮਗਨਰੇਗਾ ਕਾਰਡ ਦਿੱਤੇ ਜਾਣਗੇ।
ਗੁਰਦਾਸਪੁਰ ਜ਼ਿਲ੍ਹੇ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ 20 ਕਰੋਡ਼ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਾਰੀ ਪੇਂਡੂ ਵਸੋਂ ਨੂੰ ਪਖਾਨੇ ਦੀ ਸਹੂਲਤ ਅਤੇ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਦੇਣ ਲਈ 84 ਕਰੋਡ਼ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
ਪੁਲਿਸ ਦ ਕਾਰਜ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਵਿੱਚ ਪੁਲਿਸ ਥਾਣਿਆਂ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ 2.5 ਕਰੋਡ਼ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਭਾਂਵੇਂ ਗੁਰਦਾਸਪੁਰ ਦਾ ਸਿਵਲ ਹਸਪਤਾਲ ਬਾਈਪਾਸ ‘ਤੇ ਸ਼ਿਫਟ ਕੀਤਾ ਜਾਵੇਗਾ ਪਰ ਸ਼ਹਿਰ ਦੀ ਪੁਰਾਣੀ ਇਮਾਰਤ ਵਿੱਚ ਐਮਰਜੈਂਸੀ ਸੇਵਾਵਾਂ ਅਤੇ ਜੱਚਾ-ਬੱਚਾ ਸੰਭਾਲ ਦਾ ਵਾਰਡ ਚਾਲੂ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਗੁਰਦਾਸਪੁਰ ਵਿੱਚ 7.50 ਕਰੋਡ਼ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਤੇ ਸੀਵਰੇਜ ਦੇ ਕੰਮ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਡੇਰਾ ਬਾਬਾ ਨਾਨਕ ਤੇ ਗੁਰਦਾਸਪੁਰ ਦੇ ਹੋਰ ਇਲਾਕਿਆਂ ਦੇ ਵਿਕਾਸ ਪ੍ਰੋਜੈਕਟਾਂ ਲਈ 18 ਕਰੋਡ਼ ਰੁਪਏ ਹੋਰ ਜਾਰੀ ਹੋਣਗੇ।
ਨਾਜ਼ੁਕ ਸਰਹੱਦੀ ਇਲਾਕੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਗੁਰਦਾਸਪੁਰ ਵਿੱਚ ਸਿਹਤ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ 44.02 ਕਰੋਡ਼ ਰੁਪਏ ਅਤੇ ਸਕੂਲ ਬੁਨਿਆਦੀ ਢਾਂਚੇ ਲਈ 118 ਕਰੋਡ਼ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਬੁਢਾਪਾ ਪੈਨਸ਼ਨ ਸਕੀਮ ਤਹਿਤ ਰਾਸ਼ੀ ਵੰਡਣ ਲਈ 45 ਕਰੋਡ਼ ਰੁਪਏ ਅਤੇ ਅਸ਼ੀਰਵਾਦ ਸਕੀਮ ਲਈ 7 ਕਰੋਡ਼ ਰੁਪਏ ਰੱਖੇ ਗਏ ਹਨ।
ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਪਿੰਡ ਡੱਲਾ ਗੋਰੀਆਂ ਵਿਖੇ ਨਵਾਂ ਸੈਨਿਕ ਸਕੂਲ ਬਣਾਉਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਦੇ ਸ਼ਹਿਰੀ ਵਿਕਾਸ ਲਈ 67 ਕਰੋਡ਼ ਰੁਪਏ ਅਤੇ ਬਟਾਲਾ ਸ਼ਹਿਰ ਲਈ 42 ਕਰੋਡ਼ ਰੁਪਏ ਖਰਚੇ ਜਾਣਗੇ।
ਮੁੱਖ ਮੰਤਰੀ ਨੇ ਪਠਾਨਕੋਟ ਵਿਖੇ ਪੈਪਸੀਕੋ ਕੰਪਨੀ ਦਾ ਬੋਟਲਿੰਗ ਪਲਾਂਟ ਸਥਾਪਤ ਕਰਨ ਦਾ ਐਲਾਨ ਕੀਤਾ ਅਤੇ ਇਸ ਜ਼ਿਲ੍ਹੇ ਦੀਆਂ ਲਿੰਕ ਸਡ਼ਕਾਂ ਦੀ ਮੁਰੰਮਤ ਲਈ 55 ਕਰੋਡ਼ ਰੁਪਏ ਖਰਚੇ ਜਾਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 30 ਸਤੰਬਰ 2017 ਤੋਂ ਪਠਾਨਕੋਟ ਹਵਾਈ ਅੱਡੇ ਤੋਂ ਉਡਾਨਾ ਸ਼ੁਰੂ ਹੋ ਜਾਣਗੀਆਂ।
ਇਸੇ ਤਰਾਂ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਫਤਹਿਗਡ਼੍ਹ ਚੂਡ਼ੀਆਂ ਵਿਖੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਅਤੇ ਜਲ ਸਪਲਾਈ ਤੇ ਸੀਵਰੇਜ ਦੇ ਕੰਮਾਂ ਲਈ 7.5 ਕਰੋਡ਼ ਰੁਪਏ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗਡ਼੍ਹ ਚੂਡ਼ੀਆਂ ਵਿੱਚ ਨਵਾਂ ਨਵੋਦਿਆ ਵਿਦਿਆਲਿਆ ਸਥਾਪਤ ਕੀਤਾ ਜਾਵੇਗਾ। ਇਸੇ ਤਰਾਂ ਦੀਨਨਗਰ ਨੂੰ ਨਵੀਂ ਮਾਲ ਸਬ ਡਵੀਜ਼ਨ ਬਣਾਉਣ ਤੋਂ ਇਲਾਵਾ ਨਵਾਂ ਰੇਲਵੇ ਓਵਰ ਬਰਿਜ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਕਲਾਨੌਰ ਵਿੱਚ ਨਵਾਂ ਡਿਗਰੀ ਕਾਲਜ ਸਥਾਪਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਾਦੀਆਂ ਸ਼ਹਿਰ ਵਿੱਚ ਨਵਾਂ ਬੱਸ ਸਟੈਂਡ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ 32 ਕਰੋਡ਼ ਰੁਪਏ ਦੀ ਲਾਗਤ ਨਾਲ ਕਾਦੀਆਂ ਸ਼ਹਿਰ ਦੀ 100 ਫੀਸਦੀ ਵਸੋਂ ਨੂੰ ਜਲ ਸਪਲਾਈ ਤੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਨਾਮਦੇਵ ਨਗਰ ਘੁਮਾਣ ਵਿਖੇ ਨਵਾਂ ਹਸਪਤਾਲ ਬਣਾਇਆ ਜਾਵੇਗਾ ਅਤੇ ਨਗਰ ਦੀ 100 ਫੀਸਦੀ ਵਸੋਂ ਨੂੰ ਜਲ ਸਪਲਾਈ ਤੇ ਸੀਵਰੇਜ ਨਾਲ ਜੋਡ਼ਿਆ ਜਾਵੇਗਾ।
ਇਸਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਵਿਖੇ 6 ਏਕਡ਼ ਰਕਬੇ ‘ਚ 50 ਕਰੋਡ਼ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਵੀ ਕੀਤਾ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …