Home / World / ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਅਤੇ ਟੈਕਸ ਚੋਰੀ ਵਿਰੁੱਧ ਤਿੱਖੀ ਕਾਰਵਾਈ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਅਤੇ ਟੈਕਸ ਚੋਰੀ ਵਿਰੁੱਧ ਤਿੱਖੀ ਕਾਰਵਾਈ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਅਤੇ ਟੈਕਸ ਚੋਰੀ ਵਿਰੁੱਧ ਤਿੱਖੀ ਕਾਰਵਾਈ ਕਰਨ ਦੇ ਨਿਰਦੇਸ਼

ਗੈਰ-ਕਾਨੂੰਨੀ ਸਰਗਰਮੀਆਂ ਰੋਕਣ ਲਈ ਵਿਸ਼ੇਸ਼ ਬਹੁ-ਵਿਭਾਗੀ ਸੰਯੁਕਤ ਟੀਮਾਂ ਬਣਾਉਣ ਦੇ ਹੁਕਮ
ਚੰਡੀਗੜ : ਗੈਰ-ਕਾਨੂੰਨੀ ਖਣਨ ਅਤੇ ਇਸ ਨਾਲ ਸਬੰਧਤ ਟੈਕਸਾਂ ਦੀ ਚੋਰੀ ਵਿਰੁੱਧ ਤਿੱਖਾ ਹਮਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਜਿਲਿਆਂ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਵਿਸ਼ੇਸ਼ ਬਹੁ-ਵਿਭਾਗੀ ਸੰਯੁਕਤ ਟੀਮਾਂ ਗਠਿਤ ਕਰਨ ਦੇ ਹੁਕਮ ਜਾਰੀ ਕੀਤੇ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨਾਂ ਟੀਮਾਂ ਵਿਚ ਕਰ, ਖਣਨ, ਮਾਲ ਅਤੇ ਪੁਲਿਸ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਅਤੇ ਉਨਾਂ ਨੂੰ ਗੈਰ-ਕਾਨੂੰਨੀ ਖਣਨ ਅਤੇ ਟੈਕਸਾਂ ਦੀ ਚੋਰੀ ਰੋਕਣ ਲਈ ਨਾਕੇ ਲਾਉਣ ਦਾ ਅਧਿਕਾਰ ਹੋਵੇਗਾ।
ਗੈਰ-ਕਾਨੂੰਨੀ ਖਣਨ ਦੀ ਸਮੱਸਿਆ ਸਬੰਧੀ ਗੰਭੀਰ ਰੁੱਖ ਅਖਤਿਆਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਕਾਰਜ ਵਿਚ ਲੱਗੇ ਕਿਸੇ ਨੂੰ ਵੀ ਕਿਸੇ ਵੀ ਕੀਮਤ ‘ਤੇ ਮੁਆਫ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਗੈਰ-ਕਾਨੂੰਨੀ ਖਣਨ ਅਤੇ ਟੈਕਸਾਂ ਦੀ ਚੋਰੀ ਕਾਰਨ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ ਜਿਸ ਨੂੰ ਪਹਿਲ ਦੇ ਆਧਾਰ ਤੇ ਰੋਕੇ ਜਾਣ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਸੂਬਾ ਹੋਰ ਵਿੱਤੀ ਨੁਕਸਾਨ ਸਹਿਣ ਨਹੀਂ ਕਰ ਸਕਦਾ।
ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਮਾਮਲੇ ਵਿਚ ਸਿਆਸੀ ਦਖਲ-ਅੰਦਾਜ਼ੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਉਨਾਂ ਨੇ ਬਿਨਾਂ ਕਿਸੇ ਦੇਰੀ ਤੋਂ ਪਹਿਲ ਦੇ ਆਧਾਰ ਤੇ ਇਨਾਂ ਲੋਕਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।
ਖਣਨ ਵਿਭਾਗ ਦੇ ਜਾਇਜ਼ੇ ਲਈ ਵਿੱਤ ਬਾਰੇ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਟੋਨ ਕਰੈਸ਼ਰਾਂ ਉੱਤੇ ਚੌਕਸੀ ਵਧਾਉਣ ਲਈ ਵੀ ਹੁਕਮ ਜਾਰੀ ਕੀਤੇ ਜੋ ਰੂਪਨਗਰ, ਐਸ.ਏ.ਐਸ. ਨਗਰ ਅਤੇ ਪਠਾਨਕੋਟ ਨਾਂ ਦੇ ਤਿੰਨ ਜਿਲਿਆਂ ਵਿਚ ਲੱਗੇ ਹੋਏ ਹਨ।
ਖਣਨ ਵਿਭਾਗ ਦੇ ਕੰਮ-ਕਾਜ ਨੂੰ ਦਰੁਸਤ ਅਤੇ ਹੋਰ ਪ੍ਰਭਾਵੀ ਬਣਾਉਣ ਦੇ ਲਈ ਮੀਟਿੰਗ ਦੌਰਾਨ ਖੁੱਲੀ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਇਕ ਨਵਾਂ ਖਣਨ ਵਿਭਾਗ ਸਥਾਪਤ ਕਰਨ ਦੇ ਪ੍ਰਸਤਾਵ ਬਾਰੇ ਵੀ ਚਰਚਾ ਹੋਈ ਜਿਸ ਦੇ ਵਾਸਤੇ ਮਾਨਵੀ ਸ਼ਕਤੀ ਵੱਖ-ਵੱਖ ਸਬੰਧਤ ਵਿਭਾਗਾਂ ਤੋਂ ਲਈ ਜਾਵੇਗੀ।
ਚਾਲੂ ਵਿੱਤੀ ਸਾਲ ਦੌਰਾਨ ਖਣਨ ਵਪਾਰ ਤੋਂ ਪ੍ਰਾਪਤ ਹੋਏ ਮਾਲੀਏ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਵਿਭਾਗ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ 19 ਫਰਵਰੀ ਅਤੇ 15 ਮਾਰਚ ਨੂੰ ਨਿਰਧਾਰਤ ਕੀਤੀਆਂ ਗਈਆਂ ਦੋ ਹੋਰ ਬੋਲੀਆਂ ਤੋਂ ਬਾਅਦ ਸਾਲ 2017-18 ਵਿਚ ਕੁਲ ਮਾਲੀਆ ਕਈ ਗੁਣਾ ਜ਼ਿਆਦਾ ਵੱਧ ਜਾਵੇਗਾ। ਇਸ ਸਬੰਧੀ ਅਨੁਮਾਨ ਲਾਇਆ ਗਿਆ ਹੈ ਕਿ ਅਗਲੇ ਸਾਲ ਖਣਨ ਤੋਂ ਮਾਲੀਆ ਤਿੰਨ ਗੁਣਾ ਹੋ ਜਾਵੇਗਾ।
19 ਫਰਵਰੀ ਨੂੰ ਕੀਤੀ ਜਾ ਰਹੀ ਬੋਲੀ ਦੌਰਾਨ 48 ਰੇਤ ਖੱਡਾਂ (1.64 ਕਰੋੜ ਟਨ) ਅਤੇ 3 ਬਜਰੀ (0.2 ਕਰੋੜ ਟਨ) ਦੀਆਂ ਖੱਡਾਂ ਦੀ ਬੋਲੀ ਹੋਵੇਗੀ ਜਦਕਿ 15 ਮਾਰਚ ਨੂੰ ਰੇਤ ਦੀਆਂ 145 ਖੱਡਾਂ (2.7 ਕਰੋੜ ਟਨ) ਅਤੇ ਬਜਰੀ ਦੀਆਂ 18 ਖੱਡਾਂ (0.2 ਕਰੋੜ ਟਨ) ਦੀ ਖੁੱਲੀ ਬੋਲੀ ਹੋਵੇਗੀ।
ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਅੱਗੇ ਦੱਸਿਆ ਕਿ ਬੋਲੀ ਕੀਤੀਆਂ ਗਈਆਂ 34 ਖੱਡਾਂ (329 ਹੈਕਟੇਅਰ ਰਕਬੇ ਵਿਚ) ਅਜੇ ਕਾਰਜਸ਼ੀਲ ਹੋਣੀਆਂ ਹਨ। ਜਿਉਂ ਹੀ ਇਨਾਂ ਵਿਚ ਉਤਪਾਦਨ ਸ਼ੁਰੂ ਹੋਵੇਗਾ ਤਾਂ ਮਾਲੀਆ ਹੋਰ ਵੀ ਵਧ ਜਾਵੇਗਾ। ਉਨਾਂ ਦਸਿਆ ਕਿ 10 ਫੀਸਦੀ ਖਣਨ ਉਤਪਾਦਨ ਵਧਣ ਨਾਲ ਕਮਾਈ 600-800 ਕਰੋੜ ਰੁਪਏ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਬੋਲੀ ਕੀਤੀਆਂ ਗਈਆਂ ਖੱਡਾਂ ਨੂੰ ਤੁਰੰਤ ਕਾਰਜਸ਼ੀਲ ਕਰਨ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣ ਵਾਸਤੇ ਨਿਰਦੇਸ਼ ਦਿੱਤੇ। ਇਸ ਦੌਰਾਨ ਹੀ ਉਨਾਂ ਨੇ ਅੱਗੇ ਹੋਣ ਵਾਲੀ ਹੋਰ ਬੋਲੀ ਦੇ ਵਾਸਤੇ ਪ੍ਰਚਾਰ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਬਜਰੀ ਦੀਆਂ ਹੋਰ ਖੱਡਾਂ ਦੀ ਸ਼ਨਾਖਤ ਕਰਨ ਦੀ ਜ਼ਰੂਰਤ ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਪੂਰਿਆ ਜਾ ਸਕੇ। ਇਸ ਵੇਲੇ ਬਜਰੀ ਦੀ ਕੁਲ ਮੰਗ 2.4 ਕਰੋੜ ਟਨ ਹੈ। ਜਿਸ ਵਿਚੋਂ ਸਿਰਫ 16 ਫੀਸਦੀ ਹੀ ਸਰਕਾਰੀ ਸਪਲਾਈ ਨਾਲ ਪੂਰੀ ਕੀਤੀ ਜਾ ਰਹੀ ਹੈ। ਇਸੇ ਤਰਾਂ ਹੀ ਰੇਤ ਦੀ 1.6 ਕਰੋੜ ਟਨ ਦੀ ਮੰਗ ਵਿਚੋਂ 35 ਫੀਸਦੀ ਪੁਰ ਕੀਤੀ ਜਾ ਰਹੀ ਹੈ। ਖਣਨ ਵਿਭਾਗ ਦੇ ਅਨੁਸਾਰ ਸੂਬੇ ਵਿਚ ਕੁਲ ਮੰਗ 4 ਕਰੋੜ ਟਨ ਹੈ।
ਮੀਟਿੰਗ ਵਿਚ ਸ਼ਾਮਲ ਹੋਰਨਾਂ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਵਿੱਤ ਸਲਾਹਕਾਰ ਵੀ.ਕੇ. ਗਰਗ, ਚੇਅਰਮੈਨ ਗਵਰਨੈਂਸ ਅਤੇ ਨੈਤਿਕ ਕਮਿਸ਼ਨ ਕੇ.ਆਰ. ਲਖਨਪਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਉਦਯੋਗ ਅਤੇ ਕਮਰਸ ਦੇ ਪ੍ਰਮੁੱਖ ਸਕੱਤਰ ਰਕੇਸ਼ ਵਰਮਾ ਅਤੇ ਡਾਇਰੈਕਟਰ ਖਣਨ ਅਮਿਤ ਢਾਕਾ ਹਾਜ਼ਰ ਸਨ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …