Home / Punjabi News / ਮੁੱਖ ਮੰਤਰੀ ਵੱਲੋਂ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ 17 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲੀਸ ਮੁਲਾਜ਼ਮਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤੀ ਹੈ। ਸ੍ਰੀ ਮਾਨ ਨੇ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ’ਚ ਪੁਲੀਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ।

The post ਮੁੱਖ ਮੰਤਰੀ ਵੱਲੋਂ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ appeared first on Punjabi Tribune.


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …