Home / World / ਮੁੱਖ ਮੰਤਰੀ ਵੱਲੋਂ 9 ਅਤਿ ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ 9 ਅਤਿ ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ 9 ਅਤਿ ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ

ਸੰਸਦ ਮੈਂਬਰ ਅੰਬਿਕਾ ਸੋਨੀ ਦੇ ਐਮਪੀਲੈਡ ਫੰਡ ਵਿੱਚੋਂ ਖਰੀਦੀਆਂ ਹਨ ਐਂਬੂਲੈਂਸਾਂ
ਐਸਏਐਸ ਨਗਰ (ਮੁਹਾਲੀ) – ਸੂਬੇ ਵਿੱਚ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕਰਨ ਬਾਰੇ ਆਪਣੀ ਸਰਕਾਰ ਦੀ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਮੁਹਾਲੀ ਤੋਂ ਵਿਸ਼ਵ ਪੱਧਰੀ ਸਾਜ਼ੋ-ਸਾਮਾਨ ਨਾਲ ਲੈਸ 9 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ•ਾਂ ਨੇ ਐਮਪੀਲੈਡ ਫੰਡ ਨਾਲ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਅਧੀਨ ਆਉਂਦੇ 9 ਹਲਕਿਆਂ ਲਈ ਇਹ ਐਂਬੂਲੈਂਸਾਂ ਖਰੀਦੀਆਂ ਹਨ। ਇਸ ਵਿੱਚ ਮੁਹਾਲੀ ਵੀ ਸ਼ਾਮਲ ਹੈ।
ਕਾਂਗਰਸ ਦੇ ਹੋਰ ਸੰਸਦ ਮੈਂਬਰਾਂ ਨੂੰ ਅੰਬਿਕਾ ਸੋਨੀ ਵੱਲੋਂ ਕੀਤੀ ਗਈ ਇਸ ਗ਼ਰੀਬ ਪੱਖੀ ਪਹਿਲ ਦੀ ਤਰਜ਼ ‘ਤੇ ਕਦਮ ਚੁੱਕਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ•ਾਂ ਦੇ ਕਦਮ ਸੂਬੇ, ਜਿਸ ਵਿੱਚ ਪਿਛਲੇ ਇਕ ਸਾਲ ਦੌਰਾਨ ਸਿਹਤ ਢਾਂਚਾ ਪ੍ਰਭਾਵਸ਼ਾਲੀ ਢੰਗ ਨਾਲ ਮਜ਼ਬੂਤ ਹੋਇਆ ਹੈ, ਵਿੱਚ ਸਿਹਤ ਸਹੂਲਤਾਂ ਦੇ ਸੁਧਾਰ ਵਿੱਚ ਅਹਿਮ ਯੋਗਦਾਨ ਪਾਉਣਗੇ। ਸੜਕ ਹਾਦਸਿਆਂ ਦੀ ਗਿਣਤੀ ਘਟਣ ਦੀ ਉਦਾਹਰਣ ਦਿੰਦਿਆਂ ਉਨ•ਾਂ ਕਿਹਾ ਕਿ ਅਜਿਹੀਆਂ ਐਂਬੂਲੈਂਸਾਂ ਰਾਹੀਂ ਹਾਦਸਾ ਸਥਾਨ ‘ਤੇ ਸਮੇਂ ਸਿਰ ਮੈਡੀਕਲ ਮਦਦ ਮੁਹੱਈਆ ਕਰਾ ਕੇ ਮੌਤਾਂ ਦੀ ਗਿਣਤੀ ਘਟਾਈ ਜਾ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਮੁਹਾਲੀ, ਜੋ ਅਹਿਮ ਸਨਅਤੀ ਸ਼ਹਿਰ ਅਤੇ ਆਈਟੀ ਹੱਬ ਵਜੋਂ ਉਭਰਿਆ ਹੈ, ਵਿੱਚ ਸਿਹਤ ਸਹੂਲਤਾਂ ਸੁਧਾਰਨ ਲਈ ਕੰਮ ਕਰ ਰਹੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਅੰਬਿਕਾ ਸੋਨੀ ਨੇ ਇਨ•ਾਂ ਐਂਬੂਲੈਂਸਾਂ ਨੂੰ ਵਾਜਬ ਕੀਮਤ ‘ਤੇ ਲੋਕਾਂ ਨੂੰ ਬਿਹਤਰੀਨ ਸਿਹਤ ਤੇ ਮੈਡੀਕਲ ਸੇਵਾਵਾਂ ਮੁਹੱਈਆ ਕਰਾਉਣ ਵਾਲੇ ਮੁੱਖ ਮੰਤਰੀ ਮਿਸ਼ਨ ਵਿੱਚ ਨਿਗੂਣਾ ਯੋਗਦਾਨ ਕਰਾਰ ਦਿੱਤਾ। ਸਾਰਿਆਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਅੰਬਿਕਾ ਸੋਨੀ ਨੇ ਵੀ ਆਪਣੇ ਸਾਥੀ ਸੰਸਦ ਮੈਂਬਰਾਂ ਨੂੰ ਅਜਿਹੇ ਕਦਮ ਚੁੱਕਣ ਦੀ ਅਪੀਲ ਕੀਤੀ।
ਇਨ•ਾਂ ਵਿੱਚੋਂ ਤਿੰਨ ਐਂਬੂਲੈਂਸਾਂ ਰੂਪਨਗਰ, ਦੋ ਐਸਏਐਸ ਨਗਰ, ਤਿੰਨ ਸ਼ਹੀਦ ਭਗਤ ਸਿੰਘ ਨਗਰ ਅਤੇ ਇਕ ਹੁਸ਼ਿਆਰਪੁਰ ਦੇ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਾਉਣਗੀਆਂ।
ਇਹ ਐਂਬੂਲੈਂਸਾਂ ਏਬੀਐਸ ਇੰਟੀਰੀਅਰਜ਼, ਪੈਰ ਨਾਲ ਚੱਲਣ ਵਾਲੇ ਹੱਥ ਥੋਣ ਵਾਲਾ ਸਿਸਟਮ ਅਤੇ ਵਾਸ਼ ਬੇਸਿਨ, ਇਨਵਰਟਰ, ਸਾਇਰਨ ਵਾਲੀਆਂ ਐਮਰਜੈਂਸੀ ਲਾਈਟ ਬਾਰ ਅਤੇ ਲੋਕਾਂ ਨੂੰ ਸੰਬੋਧਨ ਕਰਨ ਵਾਲਾ ਸਿਸਟਮ, ਆਕਸੀਜਨ ਸਿਲੰਡਰ ਟਰਾਲੀ ਅਤੇ ਹੋਰ ਅਤਿ-ਆਧੁਨਿਕ ਲੋੜੀਂਦੇ ਸਾਜ਼ੋ-ਸਮਾਨ ਨਾਲ ਲੈਸ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਕੇਂਦਰ ਤੋਂ ਮੁਹਾਲੀ ਸਰਕਾਰੀ ਮੈਡੀਕਲ ਕਾਲਜ ਨੂੰ ਮਨਜ਼ੂਰੀ ਲਈ ਨਿੱਜੀ ਤੌਰ ‘ਤੇ ਕੀਤੇ ਯਤਨਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।
ਉਨ•ਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਕਾਲਜ ਦੇ ਪ੍ਰਸਤਾਵ ਦੀ ਅਸਰਦਾਰ ਢੰਗ ਨਾਲ ਪੈਰਵੀ ਨਹੀਂ ਕੀਤੀ ਅਤੇ ਅਸਲ ਵਿੱਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਤੌਰ ‘ਤੇ ਇਸ ਨਾਲ ਸਬੰਧਤ ਫਾਈਲ ਬਾਰੇ ਆਪਣੀ ਅਸਮਰਥਾ ਜ਼ਾਹਿਰ ਕੀਤੀ ਸੀ।
ਸੂਬੇ ਵਿੱਚ ਪੰਜ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਬਾਰੇ ਕਾਂਗਰਸ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਦਾ ਆਗ਼ਾਜ਼ ਮੁਹਾਲੀ ਤੋਂ ਕੀਤਾ ਗਿਆ ਹੈ ਅਤੇ ਬਾਕੀ ਚਾਰ ਥਾਵਾਂ ਲਈ ਯੋਜਨਾਵਾਂ ਨੂੰ ਵੀ ਜਲਦੀ ਅਮਲੀਜਾਮਾ ਪਹਿਨਾਇਆ ਜਾਵੇਗਾ। ਇਸ ਦੌਰਾਨ ਸਿਹਤ ਮੰਤਰੀ ਨੇ ਮੁੱਖ ਮੰਤਰੀ ਨਾਲ ਮਿਲ ਕੇ ਮੁਹਾਲੀ ਮੈਡੀਕਲ ਕਾਲਜ ਲਈ ਯੋਜਨਾਵਾਂ ਦੀ ਸਮੀਖਿਆ ਕੀਤੀ।
ਇਸ ਮੌਕੇ ਮੌਜੂਦ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ, ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ, ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ, ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸ਼ਨ ਲਾਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਰਮੇਸ਼ ਦੱਤ ਸ਼ਰਮਾ, ਪ੍ਰਮੁੱਖ ਸਕੱਤਰ (ਸਿਹਤ) ਅੰਜਲੀ ਭਾਵੜਾ, ਐਨਆਰਐਚਐਮ ਮਿਸ਼ਨ ਡਾਇਰੈਕਟਰ ਵਰੁਣ ਰੂਜਮ ਅਤੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਸ਼ਾਮਲ ਸਨ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …