Home / Punjabi News / ਮੂਸੇਵਾਲਾ ਕਤਲ ਕਾਂਡ: ਚਾਰ ਸ਼ੂਟਰਾਂ ਦੀ ਪਛਾਣ ਹੋਈ

ਮੂਸੇਵਾਲਾ ਕਤਲ ਕਾਂਡ: ਚਾਰ ਸ਼ੂਟਰਾਂ ਦੀ ਪਛਾਣ ਹੋਈ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 16 ਜੂਨ

ਪੰਜਾਬ ਪੁਲੀਸ ਨੇ ਅੱਜ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਚਾਰ ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਸੋਨੀਪਤ ਦੇ ਪ੍ਰੀਆਵਰਤ, ਉਸ ਦੇ ਸਾਥੀ ਅੰਕਿਤ, ਮੋਗਾ ਦੇ ਮਨੂ ਕੁੱਸਾ ਅਤੇ ਅੰਮ੍ਰਿਤਸਰ ਦੇ ਜਗਰੂਪ ਰੂਪਾ ਵਜੋਂ ਹੋਈ ਹੈ। ਹਾਲਾਂਕਿ, ਇਨ੍ਹਾਂ ਕਥਿਤ ਹਮਲਾਵਰਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲੀਸ ਵੱਲੋਂ ਉਨ੍ਹਾਂ ਨੂੰ ਫੜਨ ਲਈ ਵੱਖ ਵੱਖ ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਨੇ ਅਧਿਕਾਰਿਤ ਤੌਰ ‘ਤੇ ਉਨ੍ਹਾਂ ਦੀਆਂ ਤਸਵੀਰਾਂ ਵੀ ਜਾਰੀ ਨਹੀਂ ਕੀਤੀਆਂ। ਅਣਪਛਾਤੇ ਹਮਲਾਵਰਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।


Source link

Check Also

ਅਯੁੱਧਿਆ: ਰਾਮ ਪਥ ’ਤੇ ਪਾਣੀ ਭਰਨ ਤੋਂ ਬਾਅਦ ਛੇ ਅਧਿਕਾਰੀ ਮੁਅੱਤਲ

ਅਯੁੱਧਿਆ, 29 ਜੂਨ ਉੱਤਰ ਪ੍ਰਦੇਸ਼ ਸਰਕਾਰ ਨੇ ਰਾਮ ਪਥ ’ਤੇ ਪਾਣੀ ਭਰਨ ਤੇ ਸੜਕਾਂ ਧਸਣ …