Home / Punjabi News / ਮੂਸੇਵਾਲਾ ਕਤਲ ਮਾਮਲਾ: ਅਦਾਲਤ ਵਲੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ

ਮੂਸੇਵਾਲਾ ਕਤਲ ਮਾਮਲਾ: ਅਦਾਲਤ ਵਲੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ

ਮਾਨਸਾ, 2 ਫਰਵਰੀ

ਇਥੋਂ ਦੀ ਇਕ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਇਕ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਬੁਢਲਾਡਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਅਦਾਲਤ ਨੇ ਇਹ ਕਹਿੰਦਿਆਂ ਜ਼ਮਾਨਤ ਖਾਰਜ ਕਰ ਦਿੱਤੀ ਕਿ ਜੇ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਬਾਹਰ ਆ ਕੇ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ ਤੇ ਗਵਾਹਾਂ ਨੂੰ ਵੀ ਧਮਕਾ ਸਕਦਾ ਹੈ। ਉਸ ‘ਤੇ ਦੋਸ਼ ਸਨ ਕਿ ਉਸ ਨੇ ਵਿਧਾਨ ਸਭਾ ਚੋਣਾਂ ਵੇਲੇ ਮੂਸੇਵਾਲਾ ਦੀ ਰੇਕੀ ਕੀਤੀ ਸੀ ਤੇ ਸ਼ੂਟਰਾਂ ਨੂੰ ਰਿਹਾਇਸ਼ ਮੁਹੱਈਆ ਕਰਵਾਈ ਸੀ।


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …