Home / Punjabi News / ਮੂਸੇਵਾਲਾ ਕਤਲ: ਲਾਰੈਂਸ ਤੇ ਭਗਵਾਨਪੁਰੀਆ ਮਗਰੋਂ ਚੇਤਨ ਨੇ ਵੀ ਖ਼ੁਦ ਨੂੰ ਬੇਕਸੂਰ ਦੱਸਿਆ

ਮੂਸੇਵਾਲਾ ਕਤਲ: ਲਾਰੈਂਸ ਤੇ ਭਗਵਾਨਪੁਰੀਆ ਮਗਰੋਂ ਚੇਤਨ ਨੇ ਵੀ ਖ਼ੁਦ ਨੂੰ ਬੇਕਸੂਰ ਦੱਸਿਆ

ਜੋਗਿੰਦਰ ਸਿੰਘ ਮਾਨ

ਮਾਨਸਾ, 5 ਜਨਵਰੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵੱਲੋਂ ਕਤਲ ਕੇਸ ਵਿੱਚ ਦੋਸ਼ ਮੁਕਤ ਹੋਣ ਦੀ ਗੱਲ ਕਰਨ ਵਾਲੀਆਂ ਅਰਜ਼ੀਆਂ ’ਤੇ ਹੇਠਲੀ ਅਦਾਲਤ ਵਿੱਚ ਜਵਾਬ ਦਾਇਰ ਕਰਨ ਵਿੱਚ ਅਸਫ਼ਲ ਰਹੀ। ਉਕਤ ਗੈਂਗਸਟਰਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਹ ਗਾਇਕ ਦੀ ਹੱਤਿਆ ਵਿੱਚ ਸ਼ਾਮਲ ਨਹੀਂ ਹਨ। ਇਸੇ ਦੌਰਾਨ ਅੱਜ ਇੱਕ ਹੋਰ ਮੁਲਜ਼ਮ ਚਰਨਜੀਤ ਸਿੰਘ ਉਰਫ਼ ਚੇਤਨ ਨੇ ਵੀ ਮਾਨਸਾ ਦੀ ਅਦਾਲਤ ਵਿੱਚ ਮੂਸੇਵਾਲਾ ਕਤਲ ਕੇਸ ਵਿੱਚ ਡਿਸਚਾਰਜ ਕਰਨ ਦੀ ਮੰਗ ਕਰਦਿਆਂ ਦਾਅਵਾ ਕੀਤਾ ਹੈ ਕਿ ਉਹ ਗਾਇਕ ਦੇ ਕਤਲ ਵਿੱਚ ਸ਼ਾਮਲ ਨਹੀਂ ਸੀ ਅਤੇ ਇਸ ਕੇਸ ਵਿੱਚ ਉਸ ਨੂੰ ਝੂਠਾ ਫਸਾਇਆ ਗਿਆ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ਨੇ ਇਸ ਸਬੰਧੀ ਪੁਲੀਸ ਨੂੰ ਜਵਾਬ ਦਾਖ਼ਲ ਕਰਨ ਲਈ ਕਹਿੰਦਿਆਂ ਮਾਮਲੇ ਦੀ ਸੁਣਵਾਈ 23 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅੱਜ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 26 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

The post ਮੂਸੇਵਾਲਾ ਕਤਲ: ਲਾਰੈਂਸ ਤੇ ਭਗਵਾਨਪੁਰੀਆ ਮਗਰੋਂ ਚੇਤਨ ਨੇ ਵੀ ਖ਼ੁਦ ਨੂੰ ਬੇਕਸੂਰ ਦੱਸਿਆ appeared first on punjabitribuneonline.com.


Source link

Check Also

ਪੰਜਾਬ ਸ਼ਿਵ ਸੈਨਾ ਆਗੂ ’ਤੇ ਹਮਲੇ ਤੋਂ ਬਾਅਦ ਸ਼ਬਦੀ ਜੰਗ ਛਿੜੀ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 6 ਜੁਲਾਈ ਲੁਧਿਆਣਾ ਵਿੱਚ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ …