Home / Punjabi News / ਮੂਸੇਵਾਲਾ ਦੇ ਮਾਪਿਆਂ ਦੇ ਧਰਨੇ ਮਗਰੋਂ ਜਾਗੀ ਮਾਨਸਾ ਪੁਲੀਸ: ਧਮਕੀਆਂ ਦੇਣ ਵਾਲਾ 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

ਮੂਸੇਵਾਲਾ ਦੇ ਮਾਪਿਆਂ ਦੇ ਧਰਨੇ ਮਗਰੋਂ ਜਾਗੀ ਮਾਨਸਾ ਪੁਲੀਸ: ਧਮਕੀਆਂ ਦੇਣ ਵਾਲਾ 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

ਜੋਗਿੰਦਰ ਸਿੰਘ ਮਾਨ

ਮਾਨਸਾ, 7 ਮਾਰਚ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਧਮਕੀਆਂ ਦੇਣ ਵਾਲੇ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਰਹੂਮ ਗਾਇਕ ਦੇ ਮਾਪਿਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਇਨਸਾਫ਼ ਲਈ ਅਤੇ ਧਮਕੀਆਂ ਦੇਣ ਵਾਲਿਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਤੋਂ ਬਾਅਦ ਮਾਨਸਾ ਪੁਲੀਸ ਜਾਗੀ ਹੈ। ਮਾਨਸਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਪ੍ਰੈਸ ਕਾਨਫਰੰਸ ‘ਚ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਪੁਲੀਸ ਵਲੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਈਮੇਲ ਰਾਹੀਂ ਧਮਕੀਆਂ ਭੇਜਣ ਵਾਲੇ ਨੂੰ ਗਿ੍ਫ਼ਤਾਰ ਕਰ ਲਿਆ ਹੈ। ਉਹ ਰਾਜਸਥਾਨ ਦਾ ਰਹਿਣ ਵਾਲਾ 14 ਸਾਲਾਂ ਦਾ ਮੁੰਡਾ ਹੈ। ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਕਈ ਦਿਨ ਪਹਿਲਾਂ ਪਰਚਾ ਦਰਜ ਕੀਤਾ ਗਿਆ ਸੀ। ਐੱਸਐੰੱਸਪੀ ਨੇ ਦੱਸਿਆ ਕਿ ਜੋਧਪੁਰ ਜ਼ਿਲ੍ਹੇ ਦੇ ਪਿੰਡ ਡਾਂਗਿਆਵਾਸ ਦਾ ਰਹਿਣ ਵਾਲਾ ਇਹ ਨਾਬਾਲਗ ਦਸਵੀਂ ਦਾ ਵਿਦਿਆਰਥੀ ਹੈ। ਉਸ ਪਾਸੋਂ ਮੋਬਾਈਲ ਸਮਾਰਟਫੋਨ ਬਰਾਮਦ ਫੜਿਆ ਗਿਆ ਹੈ। ਉਸ ਨੂੰ ਅਦਾਲਤ ਮਾਨਸਾ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।ਪ੍ਰੈਸ ਕਾਨਫਰੰਸ ਦੌਰਾਨ ਸੀਆਈਏ ਦੇ ਇੰਚਾਰਜ ਜਗਦੀਸ਼ ਸ਼ਰਮਾ ਮੌਜੂਦ ਸਨ।


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …