Home / Punjabi News / ‘ਮੈਨੂੰ ਲੱਗਦੈ ਪੰਜਾਬ ਨੇ ਗੂੰਗੇ-ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ’ : ਡਾ ਧਰਮਵੀਰ ਗਾਂਧੀ

‘ਮੈਨੂੰ ਲੱਗਦੈ ਪੰਜਾਬ ਨੇ ਗੂੰਗੇ-ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ’ : ਡਾ ਧਰਮਵੀਰ ਗਾਂਧੀ

‘ਮੈਨੂੰ ਲੱਗਦੈ ਪੰਜਾਬ ਨੇ ਗੂੰਗੇ-ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ’ : ਡਾ ਧਰਮਵੀਰ ਗਾਂਧੀ

ਪੰਜਾਬ ਤੇ ਹਰਿਆਣਾ ਵਿਚਾਲੇ ਐੱਸਵਾਈਐੱਲ ਨਹਿਰ ਦੇ ਪਾਣੀ ਦਾ ਮੁੱਦੇ ‘ਤੇ ਸਿਆਸਤ ਭਖ ਗਈ ਹੈ। ਹਰਿਆਣਾ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ ਕਿ ਮੈਨੂੰ ਮੈਨੂੰ ਲਗਦਾ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ। ਸੁਸ਼ੀਲ ਗੁਪਤਾ ਦੇ ਪੰਜਾਬ ਵਿਰੋਧੀ SYL ਦੇ ਬਿਆਨ ਉਤੇ ਨਾ ਆਪ ਦੇ 92 ਵਿਧਾਇਕਾਂ ਵਿਚੋਂ ਕੋਈ ਬੋਲਿਆ ਤੇ ਨਾ 5 ਨਵੇਂ ਰਾਜ ਸਭਾ ਮੈਂਬਰਾਂ ਵਿਚੋਂ। ਜੇ ਅੱਜ ਮੂਸੇਵਾਲਾ ਗਾਣਾ ਕੱਢ ਦੇਵੇ ਤਾਂ ਇਹ ਜ਼ਰੂਰ ਬੋਲਣਗੇ। ਮੁੱਖ ਮੰਤਰੀ ਮਾਨ ਅੱਜ ਹੀ SYL ਉਤੇ ਆਪਣਾ ਸਟੈਂਡ ਸਪੱਸ਼ਟ ਕਰਨ।
ਆਮ ਆਦਮੀ ਪਾਰਟੀ ਦੇ ਹਰਿਆਣਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਦਾਅਵਾ ਕੀਤਾ ਹੈ ਕਿ ਜੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ 2025 ਵਿੱਚ SYL ਦਾ ਪਾਣੀ ਹਰਿਆਣਾ ਦੇ ਹਰ ਪਿੰਡ ਵਿੱਚ ਪਹੁੰਚ ਜਾਵੇਗਾ। ਇਹ ਸਾਡਾ ਵਾਅਦਾ ਹੈ, ਗਾਰੰਟੀ ਨਹੀਂ। ਗੁਪਤਾ ਨੇ ਕਿਹਾ ਕਿ ਅੱਜ ਤੱਕ ਕੇਂਦਰ ਜਾਂ ਰਾਜ ਸਰਕਾਰ ਵੱਲੋਂ ਹਰਿਆਣਾ ਦੇ ਕਿਸੇ ਵੀ ਪਿੰਡ ਨੂੰ ਐੱਸ.ਵਾਈ.ਐੱਲ. ਦਾ ਪਾਣੀ ਸਪਲਾਈ ਨਹੀਂ ਕੀਤਾ ਗਿਆ ਹੈ। ਹੁਣ ਆਮ ਆਦਮੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ SYL ਦਾ ਪਾਣੀ ਹਰਿਆਣਾ ਦੇ ਹਰ ਖੇਤ ਤੱਕ ਪਹੁੰਚਾਉਣਾ ਹੈ।

The post ‘ਮੈਨੂੰ ਲੱਗਦੈ ਪੰਜਾਬ ਨੇ ਗੂੰਗੇ-ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ’ : ਡਾ ਧਰਮਵੀਰ ਗਾਂਧੀ first appeared on Punjabi News Online.


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …