Home / Punjabi News / ਮੈਰੀਟਲ ਰੇਪ ਨੂੰ ਅਪਰਾਧ ਦੀ ਸ਼੍ਰੇਣੀ ’ਚ ਸ਼ਾਮਲ ਕਰਨ ਬਾਰੇ ਹਾਈ ਕੋਰਟ ਦਾ ਟੁੱਟਵਾਂ ਫ਼ੈਸਲਾ

ਮੈਰੀਟਲ ਰੇਪ ਨੂੰ ਅਪਰਾਧ ਦੀ ਸ਼੍ਰੇਣੀ ’ਚ ਸ਼ਾਮਲ ਕਰਨ ਬਾਰੇ ਹਾਈ ਕੋਰਟ ਦਾ ਟੁੱਟਵਾਂ ਫ਼ੈਸਲਾ

ਨਵੀਂ ਦਿੱਲੀ, 11 ਮਈ

ਦਿੱਲੀ ਹਾਈ ਕੋਰਟ ਨੇ ਪਤਨੀ ਨਾਲ ਉਸ ਦੀ ਸਹਿਮਤੀ ਤੋਂ ਬਿਨਾਂ ਸਬੰਧ ਬਣਾਉਣ (ਮੈਰੀਟਲ ਰੇਪ) ਦੇ ਮਾਮਲੇ ਨੂੰ ਅਪਰਾਧ ਦੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੇ ਮੁੱਦੇ ਉੱਤੇ ਟੁੱਟਵਾਂ ਫੈਸਲਾ ਸੁਣਾਇਆ ਹੈ। ਬੈਂਚ ਵਿੱਚ ਸ਼ਾਮਲ ਇਕ ਜੱਜ ਜਿੱਥੇ ਸਬੰਧਤ ਕਾਨੂੰਨ ਵਿਚਲੀ ਵਿਵਸਥਾ ਹਟਾਉਣ ਦੇ ਪੱਖ ਵਿੱਚ ਸੀ, ਉਥੇ ਦੂਜੇ ਜੱਜ ਨੇ ਇਸ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ। ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਪਟੀਸ਼ਨਰਾਂ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਡਿਵੀਜ਼ਨ ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਰਾਜੀਵ ਸ਼ਕਧਰ ਨੇ ਵਿਵਾਹਕ ਬਲਾਤਕਾਰ ਦੇ ਅਪਵਾਦ ਨੂੰ ਖ਼ਤਮ ਕਰਨ ਦੀ ਹਮਾਇਤ ਕੀਤੀ ਜਦੋਂਕਿ ਜਸਟਿਸ ਸੀ.ਹਰੀਸ਼ੰਕਰ ਨੇ ਕਿਹਾ ਕਿ ਆਈਪੀਸੀ ਤਹਿਤ ਇਹ ਛੋਟ ਗੈਰਸੰਵਿਧਾਨਕ ਨਹੀਂ ਹੈ ਅਤੇ ਸਬੰਧਤ ਫ਼ਰਕ ਸੌਖਿਆਂ ਹੀ ਸਮਝ ਆਉਣ ਵਾਲਾ ਹੈ। -ਪੀਟੀਆਈ


Source link

Check Also

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ …