Home / Punjabi News / ਮੈਸੂਰ ‘ਚ IAF ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਮੈਸੂਰ ‘ਚ IAF ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ—ਕਰਨਾਟਕ ਦੇ ਮੈਸੂਰ ‘ਚ ਅੱਜ ਭਾਵ ਬੁੱਧਵਾਰ ਨੂੰ ਆਈ. ਏ. ਐੱਫ. ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਮਿਲੀ ਜਾਣਕਾਰੀ ਮੁਤਾਬਕ ਤਕਨੀਕੀ ਖਰਾਬੀ ਦੇ ਕਾਰਨ ਹਵਾਈ ਫੌਜ ਦੇ ਐੱਮ. ਆਈ-17 ਹੈਲੀਕਾਪਟਰ ਦੀ ਲੈਂਡਿੰਗ ਕਰਵਾਈ ਗਈ ਪਰ ਇਸ ਦੌਰਾਨ ਕਿਸੇ ਵੀ ਤਰ੍ਰਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਪੁਲਸ ਨੇ ਦੱਸਿਆ ਹੈ ਕਿ ਇਹ ਹੈਲੀਕਾਪਟਰ ਬੰਨੀਮਨਤਾਪਾ ਸਟੇਡੀਅਮ ‘ਚ ਆਯੋਜਿਤ ਏਅਰ ਸ਼ੋਅ ‘ਚ ਹਿੱਸਾ ਲੈਣ ਲਈ ਆਇਆ ਸੀ। ਇਸ ਦੌਰਾਨ ਕੁਝ ਤਕਨੀਕੀ ਖਰਾਬੀ ਕਾਰਨ ਇਸ ਦੀ ਅਰਾਕੇਰੇ ਬੋਰ ਪਿੰਡ ਦੇ ਇੱਕ ਮੈਦਾਨ ‘ਚ ਲੈਂਡਿੰਗ ਕਰਵਾਉਣੀ ਪਈ।

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …