
ਮੋਗਾ, 26 ਫਰਵਰੀ
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦਿੱਤੀ ਸੀ। ਇਸ ਦੌਰਾਨ ਇਥੇ ਅੱਜ ਸਵੇਰੇ 2.25 ਲੱਖ ਟਨ ਸਮਰਥਾ ਵਾਲੇ ਅਡਾਨੀ ਆਧੁਨਿਕ ਤਕਨੀਕ ਭੰਡਾਰ ’ਚੋਂ ਅਨਾਜ ਭਰਕੇ ਨਿਕਲੀ ਮਾਲ ਗੱਡੀ ਨੂੰ ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾਈ ਆਗੂ ਬਲਦੇਵ ਸਿੰਘ ਜੀਰਾ ਦੀ ਅਗਵਾਈ ਹੇਠ ਕਿਸਾਨਾਂ ਨੇ ਰੇਲ ਪਟੜੀ ਉੱਤੇ ਬੈਠ ਕੇ ਰੋਕ ਦਿੱਤਾ। ਇਥੇ ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ ਇਥੇ ਅਡਾਨੀ ਅਨਾਜ ਭੰਡਾਰ ਅੱਗੇ 150ਵੇਂ ਦਿਨ ਪੱਕਾ ਧਰਨਾ ਚੱਲ ਰਿਹਾ ਹੈ। ਇਸ ਮੌਕੇ ਜਥੇਬੰਦੀ ਆਗੂ ਬਲੌਰ ਸਿੰਘ ਘਾਲੀ ਨੇ ਕਿਹਾ ਕਿ ਉਨ੍ਹਾਂ ਜਦੋਂ ਰੇਲਾਂ ਰੋਕੀਆਂ ਤਾਂ ਉਨ੍ਹਾਂ ਦੀ ਜਥੇਬੰਦੀ ਖ਼ਿਲਾਫ਼ ਗਲਤ ਪ੍ਰਚਾਰ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਕੋਈ ਮਾਲ ਗੱਡੀ ਨਹੀਂ ਰੋਕੀ।
ਜਥੇਬਦੀ ਨੂੰ ਰੇਲ ਰੋਕਣ ਬਾਰੇ ਸੰਯੁਕਤ ਕਿਸਾਨ ਮੋਰਚਾ ਜਾਂ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਕੋਈ ਨਵੀਂ ਹਦਾਇਤ ਨਹੀਂ ਮਿਲੀ। ਇਸ ਮੌਕੇ ਬੀਕੇਯੂ ਕ੍ਰਾਂਤੀਕਾਰੀ ਆਗੂ ਬਲਦੇਵ ਸਿੰਘ ਜੀਰਾ ਨੇ ਕਿਹਾ ਕਿ ਉਨ੍ਹਾਂ ਸੰਯੁਕਤ ਕਿਸਾਨ ਮੋਰਚਾ ਦੇ ਫ਼ੈਸਲੇ ਉੱਤੇ ਸੂਚਨਾ ਮਿਲਣ ਉੱਤੇ ਅਡਾਨੀ ਪਲਾਂਟ ’ਚੋਂ ਕਣਕ ਦੀ ਲੋਡ ਮਾਲ ਗੱਡੀ ਨੂੰ ਰੋਕਿਆ ਹੈ। ਪ੍ਰਸ਼ਾਸਨ ਕਹਿ ਰਿਹਾ ਹੈ ਕਿ ਮਾਲ ਗੱਡੀ ਨਾ ਰੋਕਣ ਦਾ ਫ਼ੈਸਲਾ ਹੋਇਆ ਹੈ ਪਰ ਉਨ੍ਹਾਂ ਦੀ ਜਥੇਬੰਦੀ ਨੂੰ ਇਸ ਬਾਰੇ ਕੋਈ ਇਲਮ ਨਹੀਂ ਹੈ। ਇਸ ਕਰਕੇ ਉਹ ਸੰਯੁਕਤ ਕਿਸਾਨ ਮੋਰਚਾ ਆਗੂਆਂ ਨਾਲ ਗੱਲ ਕਰ ਰਹੇ ਹਨ ਅਤੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਤੱਕ ਇਥੋਂ ਮਾਲ ਗੱਡੀ ਨੂੰ ਜਾਣ ਨਹੀਂ ਦਿੱਤਾ ਜਾਵੇਗਾ।
Source link
Asian Tribune Your Multilingual Newspaper covering World and local news News