Breaking News
Home / Punjabi News / ਮੋਦੀ ਤੇ ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਦੇੇਖਣਗੇ ਕ੍ਰਿਕਟ ਵਿਸ਼ਵ ਕੱਪ ਫਾਈਨਲ

ਮੋਦੀ ਤੇ ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਦੇੇਖਣਗੇ ਕ੍ਰਿਕਟ ਵਿਸ਼ਵ ਕੱਪ ਫਾਈਨਲ

ਅਹਿਮਦਾਬਾਦ, 17 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਇੱਥੇ ਭਾਰਤ ਤੇ ਆਸਟਰੇਲੀਆ ਦਰਮਿਆਨ ਐਤਵਾਰ ਨੂੰ ਹੋਣ ਵਾਲਾ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਦੇਖਣ ਲਈ ਮੌਜੂਦ ਰਹਿਣਗੇ। ਇਹ ਖ਼ਿਤਾਬੀ ਮੁਕਾਬਲਾ ਮੋਟੇਰਾ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੱਕ ਅਧਿਕਾਰਿਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਇਸ ਸਬੰਧੀ ਸੁਰੱਖਿਆ ਤੇ ਹੋਰ ਪ੍ਰਬੰਧਾਂ ਦੀ ਸਮੀਖਿਆ ਲਈ ਅੱਜ ਗਾਂਧੀਨਗਰ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ। -ਪੀਟੀਆਈ

The post ਮੋਦੀ ਤੇ ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਦੇੇਖਣਗੇ ਕ੍ਰਿਕਟ ਵਿਸ਼ਵ ਕੱਪ ਫਾਈਨਲ appeared first on punjabitribuneonline.com.


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …