Breaking News
Home / Punjabi News / ਮੋਦੀ ਤੇ ਯੋਗੀ ਦੇ ਆਧਾਰ ਕਾਰਡ ਨਾਲ ਛੇੜਛਾੜ: ਗੁਜਰਾਤ ਪੁਲੀਸ ਨੇ ਮੁਲਜ਼ਮ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕੀਤਾ

ਮੋਦੀ ਤੇ ਯੋਗੀ ਦੇ ਆਧਾਰ ਕਾਰਡ ਨਾਲ ਛੇੜਛਾੜ: ਗੁਜਰਾਤ ਪੁਲੀਸ ਨੇ ਮੁਲਜ਼ਮ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕੀਤਾ

ਮੁਜ਼ੱਫਰਪੁਰ (ਬਿਹਾਰ), 26 ਜੁਲਾਈ
ਗੁਜਰਾਤ ਪੁਲੀਸ ਦੀ ਟੀਮ ਨੇ ਅੱਜ ਉੱਤਰੀ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਵਿਅਕਤੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਆਧਾਰ ਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਜ਼ੱਫਰਪੁਰ ਦੇ ਐੱਸਐੱਸਪੀ ਰਾਕੇਸ਼ ਕੁਮਾਰ ਮੁਤਾਬਕ ਮੁਲਜ਼ਮ ਅਰਪਨ ਦੂਬੇ ਉਰਫ ਮਦਨ ਕੁਮਾਰ ਨੂੰ ਜ਼ਿਲ੍ਹੇ ਦੇ ਸਾਦਤਪੁਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਜ਼ਿਲ੍ਹੇ ਦੇ ਗਰੀਬਾ ਪਿੰਡ ਦਾ ਰਹਿਣ ਵਾਲਾ ਹੈ। ਉਹ ਸਾਦਤਪੁਰ ਖੇਤਰ ਦੇ ਕਾਲਜ ਤੋਂ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਵੱਲੋਂ ਵੈਬਸਾਈਟ ‘ਤੇ ਆਧਾਰ ਕਾਰਡ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਦੀ ਜਾਣਕਾਰੀ ਮਿਲੀ ਸੀ ਤੇ ਆਈਪੀ ਐਡਰੈੱਸ ਮੁਲਜ਼ਮ ਦਾ ਨਿਕਲਿਆ। ਇਸ ਤੋਂ ਬਾਅਦ ਗੁਜਰਾਤ ਪੁਲੀਸ ਦੀ ਟੀਮ ਨੇ ਸਥਾਨਕ ਪੁਲੀਸ ਦੀ ਮਦਦ ਨਾਲ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।

The post ਮੋਦੀ ਤੇ ਯੋਗੀ ਦੇ ਆਧਾਰ ਕਾਰਡ ਨਾਲ ਛੇੜਛਾੜ: ਗੁਜਰਾਤ ਪੁਲੀਸ ਨੇ ਮੁਲਜ਼ਮ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕੀਤਾ appeared first on punjabitribuneonline.com.


Source link

Check Also

ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ …