Home / Punjabi News / ਮੋਦੀ ਤੇ ਸ਼ਾਹ ਨੂੰ ਕਲੀਨ ਚਿੱਟ ਦਿੱਤੇ ਜਾਣ ‘ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਮੋਦੀ ਤੇ ਸ਼ਾਹ ਨੂੰ ਕਲੀਨ ਚਿੱਟ ਦਿੱਤੇ ਜਾਣ ‘ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਮੋਦੀ ਤੇ ਸ਼ਾਹ ਨੂੰ ਕਲੀਨ ਚਿੱਟ ਦਿੱਤੇ ਜਾਣ ‘ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ— ਸੁਪਰੀਮ ਕੋਰਟ ਚੋਣ ਜ਼ਾਬਤਾ ਦੀ ਉਲੰਘਣਾ ਮਾਮਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਅਮਿਤ ਸ਼ਾਹ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਮਸਲੇ ‘ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ। ਕੋਰਟ ਨੇ ਪਟੀਸ਼ਨਕਰਤਾ ਕਾਂਗਰਸ ਸੰਸਦ ਮੈਂਬਰ ਸੁਸ਼ਮਿਤਾ ਦੇਵ ਨੂੰ ਸੋਮਵਾਰ ਨੂੰ ਮਨਜ਼ੂਰੀ ਦਿੱਤੀ ਕਿ ਉਹ ਮੋਦੀ ਅਤੇ ਸ਼ਾਹ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਚੋਣ ਕਮਿਸ਼ਨ ਦੇ ਫੈਸਲਿਆਂ ਨੂੰ ਰਿਕਾਰਡ ‘ਚ ਲਿਆਉਣ। ਹੁਣ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ। ਕਾਂਗਰਸ ਸੰਸਦ ਮੈਂਬਰ ਵਲੋਂ ਪੇਸ਼ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਸੋਮਵਾਰ ਨੂੰ ਦਲੀਲ ਦਿੱਤੀ ਕਿ ਚੋਣ ਕਮਿਸ਼ਨ ਨੇ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ ਪਰ ਮਾਮਲਾ ਇੱਥੇ ਖਤਮ ਨਹੀਂ ਹੁੰਦਾ ਹੈ।

ਇਸ ਮਾਮਲੇ ‘ਚ ਕੋਰਟ ਨੂੰ ਵਿਸਥਾਰ ਨਾਲ ਦੇਖਣ ਅਤੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਲੋੜ ਹੈ ਕਿ ਕਿੰਨੇ ਸਮੇਂ ‘ਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਕਮਿਸ਼ਨ ਦੇ ਫੈਸਲੇ ‘ਚ ਕਾਰਨ ਦਿੱਤੇ ਜਾਣ ਦੀ ਵੀ ਜ਼ਰੂਰਤ ਜ਼ਾਹਰ ਕੀਤੀ। ਇਹ ਮਾਮਲਾ ਸਿਰਫ਼ ਚੋਣ ਜ਼ਾਬਤਾ ਦੀ ਉਲੰਘਣਾ ਨਹੀਂ ਹੈ ਸਗੋਂ ਜਨਪ੍ਰਤੀਨਿਧੀ ਐਕਟ ਦੀ ਉਲੰਘਣਾ ਦਾ ਵੀ ਹੈ। ਸ਼੍ਰੀ ਸਿੰਘਵੀ ਨੇ ਦਲੀਲ ਦਿੱਤੀ ਕਿ ਪ੍ਰਧਾਨ ਮੰਤਰੀ ਵਿਰੁੱਧ 6 ਮਾਮਲਿਆਂ ‘ਚ 5 ‘ਚ ਅਸਹਿਮਤੀ ਸੀ। ਕਾਂਗਰਸ ਨੂੰ ਵਿਸਥਾਰ ਨਾਲ ਕਾਰਨ ਵੀ ਨਹੀਂ ਦੱਸੇ ਗਏ। ਅਜਿਹੇ ਹੀ ਬਿਆਨਾਂ ‘ਤੇ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਸਜ਼ਾ ਦਿੱਤੀ ਗਈ।

 

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …