Breaking News
Home / Punjabi News / ਮੋਦੀ ਵੱਲੋਂ ਪੂਤਿਨ ਨੂੰ ਯੂਕਰੇਨ ’ਚ ਜੰਗ ਰੋਕਣ ਦੀ ਸਲਾਹ ਤੋਂ ਅਮਰੀਕਾ ਖੁਸ਼

ਮੋਦੀ ਵੱਲੋਂ ਪੂਤਿਨ ਨੂੰ ਯੂਕਰੇਨ ’ਚ ਜੰਗ ਰੋਕਣ ਦੀ ਸਲਾਹ ਤੋਂ ਅਮਰੀਕਾ ਖੁਸ਼

ਵਾਸ਼ਿੰਗਟਨ, 23 ਸਤੰਬਰ

ਅਮਰੀਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦਾ ਸਵਾਗਤ ਜਿਸ ਵਿੱਚ ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਕਿਹਾ ਸੀ ਕਿ ”ਇਹ ਜੰਗ ਦਾ ਸਮਾਂ ਨਹੀਂ ਹੈ।” ਪੈਂਟਾਗਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ‘ਚ ਹੀ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਸ਼ੰਘਾਈ ਸਹਿਸੋਗ ਸੰਗਠਨ (ਐੱਸਸੀਓ) ਦੇ ਸਿਖਰ ਸੰਮੇਲਨ ਤੋਂ ਵੱਖਰੇ ਤੌਰ ‘ਤੇ ਪੂਤਿਨ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਸੀ, ”ਅੱਜ ਜੰਗ ਦਾ ਯੁੱਗ ਨਹੀਂ ਹੈ ਅਤੇ ਮੈਂ ਤੁਹਾਡੇ ਨਾਲ ਇਸ ਸਬੰਧੀ ਫੋਨ ‘ਤੇ ਗੱਲ ਕੀਤੀ ਸੀ।” ਅਮਰੀਕਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਦੇ ਇਸ ਬਿਆਨ ਤੋਂ ਖੁਸ਼ ਹੈ। ਹਿੰਦ-ਪ੍ਰਸ਼ਾਂਤ ਸੁਰੱਖਿਆ ਮਾਮਲਿਆਂ ਦੇ ਸਹਾਇਕ ਮੰਤਰੀ ਡਾ. ਐਲੀ ਰੈਟਨਰ ਨੇ ਵੀਰਵਾਰ ਨੂੰ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ”ਅਸੀਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਪਿਛਲੇ ਹਫ਼ਤੇ ਦਿੱਤੇ ਗਏ ਬਿਆਨਾਂ ਦਾ ਸਵਾਗਤ ਕਰਦੇ ਹਾਂ।” ਰੈਟਨਰ ਨੇ ਕਿਹਾ ਕਿ ਅਮਰੀਕਾ ਸੰਘਰਸ਼ ਦੇ ਤੁਰੰਤ ਅਤੇ ਸ਼ਾਂਤੀਪੂਰਨ ਹੱਲ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਦੀ ਹਮਾਇਤ ਕਰਦਾ ਹੈ।’ -ਪੀਟੀਆਈ


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …