Home / Punjabi News / ਮੋਦੀ ਵੱਲੋਂ ਯੋਰਪੀਅਨ ਯੂਨੀਅਨ ਦੇ ਆਗੂਆਂ ਨਾਲ ਮੁਲਾਕਾਤ

ਮੋਦੀ ਵੱਲੋਂ ਯੋਰਪੀਅਨ ਯੂਨੀਅਨ ਦੇ ਆਗੂਆਂ ਨਾਲ ਮੁਲਾਕਾਤ

ਮੋਦੀ ਵੱਲੋਂ ਯੋਰਪੀਅਨ ਯੂਨੀਅਨ ਦੇ ਆਗੂਆਂ ਨਾਲ ਮੁਲਾਕਾਤ

ਰੋਮ, 29 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਇਟਲੀ ਦੀ ਰਾਜਧਾਨੀ ਰੋਮ ਪਹੁੰਚ ਗਏ ਹਨ। ਅੱਜ ਉਨ੍ਹਾਂ ਨੇ ਯੋਰਪੀਅਨ ਯੂਨੀਅਨ ਦੇਸ਼ਾਂ ਦੇ ਉੱਚ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਵਪਾਰ, ਕਮਰਸ, ਸੱਭਿਆਚਾਰ ਅਤੇ ਵਾਤਾਵਰਣ ਵਰਗੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਯੋਰਪੀਅਨ ਕਾਊਂਸਿਲ ਦੇ ਪ੍ਰਧਾਨ ਚਾਰਲਜ਼ ਮਾਈਕਲ ਅਤੇ ਯੋਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵੋਨ ਡਰ ਲੇਅਨ ਨਾਲ ਵੀ ਗੱਲਬਾਤ ਕੀਤੀ। ਦੋਹਾਂ ਆਗੂਆਂ ਨੇ ਭਾਰਤ ਵਿੱਚ ਚਲਾਈ ਗਈ ਕਰੋਨਾ ਟੀਕਾਕਰਨ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਭਾਰਤ ਵੱਲੋਂ ਕੋਵਿਡ ਵੈਕਸੀਨ ਹੋਰਨਾਂ ਦੇਸ਼ਾਂ ਨੂੰ ਭੇਜਣ ਦੇ ਕਦਮ ਨੂੰ ਸਰਾਹਿਆ। ਮੀਟਿੰਗ ਮਗਰੋਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਯੋਰਪੀਅਨ ਯੂਨੀਅਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਕਈ ਅਹਿਮ ਮੁੱਦਿਆਂ ‘ਤੇ ਗੰਭੀਰ ਗੱਲਬਾਤ ਹੋਈ ਜਿਸ ਦੇ ਸਾਰਥਕ ਸਿੱਟੇ ਨਿਕਲਣ ਦੇ ਆਸਾਰ ਹਨ। -ਪੀਟੀਆਈ


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …