Home / Punjabi News / ਮੋਹਾਲੀ ਰੇਪ ਕੇਸ : ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਸ ਨੂੰ ਭੇਜਿਆ ਨੋਟਿਸ

ਮੋਹਾਲੀ ਰੇਪ ਕੇਸ : ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਸ ਨੂੰ ਭੇਜਿਆ ਨੋਟਿਸ

ਮੋਹਾਲੀ ਰੇਪ ਕੇਸ : ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਸ ਨੂੰ ਭੇਜਿਆ ਨੋਟਿਸ

ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਮੋਹਾਲੀ ‘ਚ ਇਕ ਬਲਾਤਕਾਰ ਪੀੜਤਾ ਦੀ ਸ਼ਿਕਾਇਤ ਦਰਜ ਨਾ ਕਰਨ ਨੂੰ ਲੈ ਕੇ ਰਾਜ ਪੁਲਸ ਨੂੰ ਨੋਟਿਸ ਜਾਰੀ ਕੀਤਾ ਹੈ। ਮਹਿਲਾ ਕਮਿਸ਼ਨ ਨੇ ਵੀਰਾਵਰ ਨੂੰ ਇੱਥੇ ਦੱਸਿਆ ਕਿ ਅਖਬਾਰਾਂ ‘ਚ ਛਪੀਆਂ ਖਬਰਾਂ ‘ਤੇ ਕਮਿਸ਼ਨ ਨੇ ਨੋਟਿਸ ਲਿਆ ਹੈ ਅਤੇ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਪੂਰੀ ਜਾਣਕਾਰੀ ਮੰਗੀ ਹੈ।

ਖਬਰਾਂ ਅਨੁਸਾਰ 22 ਸਾਲਾ ਬਲਾਤਕਾਰ ਪੀੜਤਾ ਨੂੰ ਸ਼ਿਕਾਇਤ ਦਰਜ ਕਰਵਾਉਣ ਲਈ 2 ਥਾਣਿਆਂ ਨੇ ਵਾਰ-ਵਾਰ ਵਾਪਸ ਲਿਆ ਅਤੇ ਉਨ੍ਹਾਂ ਦੀ ਐੱਫ.ਆਈ.ਆਰ. ਨਹੀਂ ਲਿਖੀ ਗਈ। ਦੋਵੇਂ ਥਾਣੇ ਇਕ-ਦੂਜੇ ‘ਤੇ ਜ਼ਿੰਮੇਵਾਰੀ ਟਾਲਦੇ ਰਹੇ। ਕਮਿਸ਼ਨ ਨੇ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵੀ ਕਿਹਾ ਹੈ ਅਤੇ ਕਾਰਵਾਈ ਰਿਪੋਰਟ ਮੰਗੀ ਹੈ।

ਦੱਸਣਯੋਗ ਹੈ ਕਿ ਸੋਮਵਾਰ ਨੂੰ ਮੋਹਾਲੀ ਦੇ ਇਕ ਕਾਲ ਸੈਂਟਰ ‘ਚ ਕੰਮ ਕਰਨ ਵਾਲੀ ਹਿਮਾਚਲ ਦੀ ਕੁੜੀ ਨਾਲ ਬਲਾਤਕਾਰ ਕੀਤਾ ਗਿਆ ਸੀ। ਇਸ ਦੌਰਾਨ ਉਸ ਨੇ ਇਕ ਕਾਰ ‘ਚ ਲਿਫਟ ਲਈ ਪਰ ਕਾਰ ਚਾਲਕ ਉਸ ਨੂੰ ਸੁੰਨਸਾਨ ਥਾਂ ‘ਤੇ ਲੈ ਗਿਆ ਅਤੇ ਉਸ ਨਾਲ ਰੇਪ ਕੀਤਾ। ਪੀੜਤ ਕੁੜੀ ਨੇ ਸੋਹਾਣਾ ਥਾਣੇ ਦੇ ਐੱਸ.ਐੱਚ.ਓ. ਨੂੰ ਇਸ ਮਾਮਲੇ ਦੀ ਸ਼ਿਕਾਇਤ ਦਿੱਤੀ ਪਰ ਉਸ ਨੇ ਕੋਈ ਕਾਰਵਾਈ ਨਹੀਂ ਕੀਤੀ। ਬਾਅਦ ‘ਚ ਇਹ ਮਾਮਲਾ ਉੱਚ ਅਧਿਕਾਰੀਆਂ ਤੱਕ ਪੁੱਜਿਆ ਤਾਂ ਡਿਊਟੀ ‘ਚ ਲਾਪਰਵਾਹੀ ਵਰਤਣ ਅਤੇ ਉੱਚ ਅਧਿਕਾਰੀਆਂ ਨੂੰ ਸੂਚਨਾ ਨਾ ਦੇਣ ‘ਤੇ ਉਕਤ ਐੱਸ.ਐੱਚ.ਓ. ਨੂੰ ਮੁਅੱਤਲ ਕਰ ਦਿੱਤਾ ਗਿਆ। ਫਿਲਹਾਲ ਬਲਾਤਕਾਰ ਕਰਨ ਵਾਲਾ ਦੋਸ਼ੀ ਫਰਾਰ ਹੈ ਅਤੇ ਪੁਲਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …