Home / Punjabi News / ਮੌਡਰਨਾ ਤੋਂ ਬਾਅਦ ਸੀਰਮ ਨੇ ਕਾਨੂੰਨੀ ਕਾਰਵਾਈ ਤੋਂ ਰਾਹਤ ਮੰਗੀ

ਮੌਡਰਨਾ ਤੋਂ ਬਾਅਦ ਸੀਰਮ ਨੇ ਕਾਨੂੰਨੀ ਕਾਰਵਾਈ ਤੋਂ ਰਾਹਤ ਮੰਗੀ

ਮੌਡਰਨਾ ਤੋਂ ਬਾਅਦ ਸੀਰਮ ਨੇ ਕਾਨੂੰਨੀ ਕਾਰਵਾਈ ਤੋਂ ਰਾਹਤ ਮੰਗੀ

ਨਵੀਂ ਦਿੱਲੀ, 3 ਜੂਨ

ਪੁਣੇ ਆਧਾਰਿਤ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਸਰਕਾਰ ਤੋਂ ਕਾਨੂੰਨੀ ਕਾਰਵਾਈ ਤੋਂ ਰਾਹਤ ਦੀ ਮੰਗ ਕਰਦਿਆਂ ਆਸ ਪ੍ਰਗਟਾਈ ਹੈ ਕਿ ਨਿਯਮ ਸਾਰਿਆਂ ਲਈ ਇਕੋ ਜਿਹੇ ਹੋਣੇ ਚਾਹੀਦੇ ਹਨ। ਕੇਂਦਰ ਵੱਲੋਂ ਵਿਦੇਸ਼ੀ ਵੈਕਸੀਨ ਨਿਰਮਾਤਾਵਾਂ ਫਾਈਜ਼ਰ ਅਤੇ ਮੌਡਰਨਾ ਨੂੰ ਭਾਰਤ ‘ਚ ਟੀਕੇ ਲਾਂਚ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਕਿਸੇ ਕਾਨੂੰਨੀ ਦਾਅ-ਪੇਚ ‘ਚ ਫਸਣ ਤੋਂ ਬਚਾਉਣ ਲਈ ਸਰਕਾਰ ਉਨ੍ਹਾਂ ਨੂੰ ਰਾਹਤ ਦੇਣ ‘ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਮੁਤਾਬਕ ਕਰੋਨਾ ਤੋਂ ਬਚਾਅ ਦੀ ਕੋਵੀਸ਼ੀਲਡ ਵੈਕਸੀਨ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਨੇ ਸਰਕਾਰ ਨੂੰ ਕਿਹਾ ਹੈ ਕਿ ਸਾਰੇ ਵੈਕਸੀਨ ਨਿਰਮਾਤਾਵਾਂ, ਉਹ ਭਾਵੇਂ ਭਾਰਤੀ ਜਾਂ ਵਿਦੇਸ਼ੀ ਹੋਣ, ਨੂੰ ਇਕੋ ਜਿਹੀ ਸੁਰੱਖਿਆ ਮਿਲਣੀ ਚਾਹੀਦੀ ਹੈ। -ਆਈਏਐਨਐਸ


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …