Breaking News
Home / Punjabi News / ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ

ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ

ਪੱਤਰ ਪ੍ਰੇਰਕ
ਫਿਲੌਰ, 28 ਜੁਲਾਈ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਇਥੇ 76.46 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਦੇ ਹਰ ਇਕ ਖੇਤਰ ਨੂੰ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕਰੇਗੀ। ਸ਼ਹਿਰ ’ਚ ਸੀਸੀਟੀਵੀ ਕੈਮਰਿਆਂ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਫਿਲੌਰ ਵਿੱਚ 61 ਥਾਵਾਂ ਨੂੰ ਇਹ ਕੈਮਰੇ ਲੋਕਾਂ ਲਈ ਬਹੁਤ ਵੱਡੀ ਸਹੂਲਤ ਸਾਬਿਤ ਹੁੰਦਿਆਂ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕੈਮਰੇ ਸ਼ੁਰੂ ਹੋਣ ਨਾਲ ਜੁਰਮਾਂ ਦੀ ਅਸਰਦਾਰ ਢੰਗ ਨਾਲ ਰੋਕਥਾਮ ਕੀਤੀ ਜਾ ਸਕੇਗੀ। ਸਥਾਨਕ ਨਗਰ ਕੌਂਸਲ ਵਿੱਚ ਬਣਿਆ ਪਾਰਕ ਲੋਕਾਂ ਨੂੰ ਸਮਰਪਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਪਾਰਕ ਲੋਕਾਂ ਨੂੰ ਸਿਹਤ ਸੰਭਾਲ ਤੇ ਰੋਜ਼ਾਨਾ ਸੈਰ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾ ਕਿਹਾ ਕਿ ਦੇ ਸ਼ਹਿਰ ਦੇ 76.46 ਲੱਖ ਰੁਪਏ ਦੇ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ।

The post ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ appeared first on punjabitribuneonline.com.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …