Home / Punjabi News / ਮੱਧ ਪ੍ਰਦੇਸ਼: ਬਲਾਤਕਾਰ ਪੀੜਤ 13 ਸਾਲਾ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ

ਮੱਧ ਪ੍ਰਦੇਸ਼: ਬਲਾਤਕਾਰ ਪੀੜਤ 13 ਸਾਲਾ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ

ਗੁਨਾ (ਮੱਧ ਪ੍ਰਦੇਸ਼), 9 ਸਤੰਬਰ
ਮੱਧ ਪ੍ਰਦੇਸ਼ ਦੇ ਗੁਨਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਬਲਾਤਕਾਰ ਪੀੜਤ 13 ਸਾਲਾ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੁਲੀਸ ਮੁਤਾਬਕ ਲੜਕੀ ਦੇ ਪਰਿਵਾਰ ਵਾਲਿਆਂ ਨੇ 24 ਅਗਸਤ ਨੂੰ ਉਸ ਦੇ ਗਰਭਵਤੀ ਹੋਣ ਦਾ ਪਤਾ ਲੱਗਣ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਮਹਿਲਾ ਥਾਣਾ ਇੰਚਾਰਜ ਪੂਨਮ ਸਵਿਤਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜ਼ਿਲ੍ਹਾ ਹਸਪਤਾਲ ‘ਚ ਨਾਬਾਲਗ ਨੇ ਬੱਚੇ ਨੂੰ ਜਨਮ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਇਸ ਸਾਲ ਮਾਰਚ ਵਿੱਚ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਸੀ ਅਤੇ ਉਸ ਨੂੰ ਇਸ ਬਾਰੇ ਕਿਸੇ ਨਾਲ ਗੱਲ ਨਾ ਕਰਨ ਦੀ ਧਮਕੀ ਦਿੱਤੀ ਗਈ ਸੀ। ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 376 (ਬਲਾਤਕਾਰ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੂੰ 25 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਲੜਕੀ 30 ਹਫ਼ਤਿਆਂ ਦੀ ਗਰਭਵਤੀ ਸੀ ਅਤੇ ਉਸ ਦੇ ਮਾਤਾ-ਪਿਤਾ ਨੇ ਗਰਭਪਾਤ ਲਈ ਅਦਾਲਤ ਤੱਕ ਪਹੁੰਚ ਕੀਤੀ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਬੱਚੀ ਅਤੇ ਬੱਚਾ ਦੋਵੇਂ ਠੀਕ-ਠਾਕ ਹਨ।

The post ਮੱਧ ਪ੍ਰਦੇਸ਼: ਬਲਾਤਕਾਰ ਪੀੜਤ 13 ਸਾਲਾ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ appeared first on punjabitribuneonline.com.


Source link

Check Also

Top 10 Punjabi News Headlines and Trends from 9 June 2026

ABP Sanjha Top 10, 9 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …