Home / Punjabi News / ‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ Punjab Police ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ Punjab Police ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

 

‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ Punjab Police ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 29 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 220ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 220 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,196 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 505 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8840 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 343 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 358 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

The post ‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ Punjab Police ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

ਕਾਂਗਰਸ ‘ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼…

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ …