‘ਯੁੱਧ ਨਸ਼ਿਆਂ ਵਿਰੁੱਧ’: 182ਵੇਂ ਦਿਨ, Punjab Police ਨੇ 360 ਥਾਵਾਂ ‘ਤੇ ਕੀਤੀ ਛਾਪੇਮਾਰੀ; 65 ਨਸ਼ਾ ਤਸਕਰ ਕਾਬੂ
— ਆਪਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 1.2 ਕਿਲੋਗ੍ਰਾਮ ਹੈਰੋਇਨ ਬਰਾਮਦ
— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 182ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 360 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 182 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 27,663 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਹੈਰੋਇਨ, 650 ਗ੍ਰਾਮ ਅਫੀਮ, 150 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ Punjab ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 406 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
The post ‘ਯੁੱਧ ਨਸ਼ਿਆਂ ਵਿਰੁੱਧ’: 182ਵੇਂ ਦਿਨ, Punjab Police ਨੇ 360 ਥਾਵਾਂ ‘ਤੇ ਕੀਤੀ ਛਾਪੇਮਾਰੀ; 65 ਨਸ਼ਾ ਤਸਕਰ ਕਾਬੂ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Source link
Asian Tribune Your Multilingual Newspaper covering World and local news News