Home / Punjabi News / ਯੂਕਰੇਨ ਵਿੱਚ ਐਮਰਜੈਂਸੀ ਲਗਾਉਣ ਦਾ ਐਲਾਨ

ਯੂਕਰੇਨ ਵਿੱਚ ਐਮਰਜੈਂਸੀ ਲਗਾਉਣ ਦਾ ਐਲਾਨ

ਕੀਵ, 23 ਫਰਵਰੀ

ਯੂਕਰੇਨ ਦੇ ਉੱਚ ਸੁਰੱਖਿਆ ਅਧਿਕਾਰੀ ਓਲਸਕੀ ਡੈਨੀਲੋਵ ਨੇ ਬੁੱਧਵਾਰ ਨੂੰ ਕਿਹਾ ਕਿ ਯੂਕਰੇਨ ਸਰਕਾਰ ਵੱਲੋਂ ਡੋਨੇਤਸਕ ਤੇ ਲੁਹਾਂਸਕ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਐਮਰਜੈਂਸੀ ਲਾਗੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡੋਨੇਤਸਕ ਤੇ ਲੁਹਾਂਸਕ ਵਿੱਚ 2014 ਤੋਂ ਐਮਰਜੈਂਸੀ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਵਿੱਚ ਐਮਰਜੈਂਸੀ 30 ਦਿਨਾਂ ਲਈ ਲਗਾਈ ਜਾਵੇਗੀ ਜਿਸ ਨੂੰ ਹੋਰ 30 ਦਿਨਾਂ ਲਈ ਵੀ ਵਧਾਇਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਡੋਨੇਤਸਕ ਤੇ ਲੁਹਾਂਸਕ ਵਿੱਚ 2014 ਤੋਂ ਹੀ ਰੂਸ ਦੇ ਸਮਰਥਕ ਵੱਖਵਾਦੀਆਂ ਵੱਲੋਂ ਕਬਜ਼ਾ ਕੀਤਾ ਹੋਇਆ ਹੈ ਤੇ ਰੂਸ ਨੇ ਇਨ੍ਹਾਂ ਦੋਹਾਂ ਸੂਬਿਆਂ ਨੂੰ ‘ਆਜ਼ਾਦ’ ਐਲਾਨ ਦਿੱਤਾ ਹੈ ਤੇ ਵਿਦੇਸ਼ੀ ਧਰਤੀ ‘ਤੇ ਸੈਨਿਕ ਬਲ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। -ਰਾਇਟਰਜ਼


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …