Home / Punjabi News / ਯੂਪੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ

ਯੂਪੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ

ਲਖਨਊ, 16 ਜੂਨ

ਕਾਂਗਰਸੀ ਕਾਰਕੁਨਾਂ ਨੂੰ ਅੱਜ ਇੱਥੇ ਉਸ ਸਮੇਂ ਹਿਰਾਸਤ ਵਿੱਚ ਲਿਆ ਗਿਆ, ਜਦੋਂ ਉਹ ਰਾਜ ਭਵਨ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਤਰ ਪ੍ਰਦੇਸ਼ ਕਾਂਗਰਸ ਨੇ ਈਡੀ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਲਗਾਤਾਰ ਕੀਤੀ ਜਾ ਰਹੀ ਪੁੱਛਗਿੱਛ ਅਤੇ ਦਿੱਲੀ ਵਿੱਚ ਪਾਰਟੀ ਦੇ ਕੇਂਦਰੀ ਮੁੱਖ ਦਫ਼ਤਰ ਵਿੱਚ ਪੁਲੀਸ ਦੀ ਕਾਰਵਾਈ ਖ਼ਿਲਾਫ਼ ਬੀਤੇ ਦਿਨੀਂ ‘ਰਾਜ ਭਵਨ ਦੇ ਘਿਰਾਓ’ ਦਾ ਸੱਦਾ ਦਿੱਤਾ ਸੀ। ਪੁਲੀਸ ਨੇ ਇੱਥੇ ਯੂਪੀ ਕਾਂਗਰਸ ਕਮੇਟੀ ਦੇ ਦਫ਼ਤਰ ਅੱਗੇ ਬੈਰੀਕੇਡ ਲਗਾਏ ਹੋਏ ਸਨ ਅਤੇ ਕਾਂਗਰਸੀ ਕਾਰਕੁਨਾਂ ਨੂੰ ਰਾਜ ਭਵਨ ਵੱਲ ਰੋਸ ਮਾਰਚ ਕਰਨ ਤੋਂ ਰੋਕ ਰਹੀ ਸੀ। ਪੁਲੀਸ ਨੇ ਬੈਰੀਕੇਡ ‘ਤੇ ਚੜ੍ਹਨ ਦੀ ਕੋਸ਼ਿਸ਼ ਕਰਨ ਵਾਲੇ ਕਈ ਕਾਂਗਰਸੀ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ।


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …