Home / Punjabi News / ਯੂਪੀ: ਸਰਕਾਰੀ ਗੈਸਟ ਹਾਊਸ ’ਚੋਂ ਖੂਨ ਨਾਲ ਲੱਥਪਥ 12 ਸਾਲਾ ਬੱਚੀ ਮਿਲੀ, ਹਾਲਤ ਗੰਭੀਰ

ਯੂਪੀ: ਸਰਕਾਰੀ ਗੈਸਟ ਹਾਊਸ ’ਚੋਂ ਖੂਨ ਨਾਲ ਲੱਥਪਥ 12 ਸਾਲਾ ਬੱਚੀ ਮਿਲੀ, ਹਾਲਤ ਗੰਭੀਰ

ਕਨੌਜ (ਉੱਤਰ ਪ੍ਰਦੇਸ਼), 25 ਅਕਤੂਬਰ

ਕਨੌਜ ਜ਼ਿਲ੍ਹੇ ਦੇ ਤਿਰਵਾ ਇਲਾਕੇ ਵਿੱਚ ਗੋਲਕ ਖਰੀਦਣ ਗਈ 12 ਸਾਲਾ ਲੜਕੀ ਸਰਕਾਰੀ ਗੈਸਟ ਹਾਊਸ ਕੰਪਲੈਕਸ ਵਿੱਚ ਸ਼ੱਕੀ ਹਾਲਾਤਾਂ ਵਿੱਚ ਖੂਨ ਨਾਲ ਲੱਥਪਥ ਹਾਲਤ ਵਿੱਚ ਮਿਲੀ। ਤਿਰਵਾ ਥਾਣਾ ਖੇਤਰ ਦੇ ਪਿੰਡ ਦੀ ਰਹਿਣ ਵਾਲੀ ਲੜਕੀ ਐਤਵਾਰ ਨੂੰ ਗੋਲਕ ਖਰੀਦਣ ਲਈ ਘਰੋਂ ਨਿਕਲੀ ਸੀ ਪਰ ਘਰ ਵਾਪਸ ਨਹੀਂ ਆਈ। ਇਸ ‘ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਐਤਵਾਰ ਰਾਤ ਜਦੋਂ ਤਿਰਵਾ ਇਲਾਕੇ ‘ਚ ਸਥਿਤ ਸਰਕਾਰੀ ਗੈਸਟ ਹਾਊਸ ਦੇ ਗਾਰਡ ਨੇ ਬੱਚੀ ਨੂੰ ਖੂਨ ਨਾਲ ਲੱਥਪੱਥ ਹਾਲਤ ‘ਚ ਦੇਖਿਆ ਤਾਂ ਪੁਲੀਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੇ ਪੁਲੀਸ ਚੌਕੀ ਇੰਚਾਰਜ ਮਨੋਜ ਪਾਂਡੇ ਨੇ ਬੱਚੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਬਿਹਤਰ ਇਲਾਜ ਲਈ ਕਾਨਪੁਰ ਰੈਫਰ ਕਰ ਦਿੱਤਾ ਗਿਆ। ਸੀਸੀਟੀਟੀ ਕੈਮਰਿਆਂ ਤੋਂ ਪਤਾ ਲੱਗਿਆ ਹੈ ਕਿ ਬੱਚੀ ਨਾਲ ਕੋਈ ਨੌਜਵਾਨ ਗੱਲ ਕਰ ਰਿਹਾ ਹੈ ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਬੱਚੀ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ ਤੇ ਰਿਪੋਰਟ ਆਉਣ ਬਾਅਦ ਉਸ ਨਾਲ ਬਲਾਤਕਾਰ ਹੋਣ ਜਾਂ ਨਾ ਹੋਣ ਦੀ ਪੁਸ਼ਟੀ ਹੋਵੇਗੀ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …