Home / Punjabi News / ਯੂ. ਪੀ ਤੋਂ ਬਿਹਾਰ ਤੱਕ ਭਾਰੀ ਬਾਰਿਸ਼ ਦਾ ਕਹਿਰ ਜਾਰੀ, ਸਕੂਲ ਬੰਦ

ਯੂ. ਪੀ ਤੋਂ ਬਿਹਾਰ ਤੱਕ ਭਾਰੀ ਬਾਰਿਸ਼ ਦਾ ਕਹਿਰ ਜਾਰੀ, ਸਕੂਲ ਬੰਦ

ਯੂ. ਪੀ ਤੋਂ ਬਿਹਾਰ ਤੱਕ ਭਾਰੀ ਬਾਰਿਸ਼ ਦਾ ਕਹਿਰ ਜਾਰੀ, ਸਕੂਲ ਬੰਦ

ਲਖਨਊ/ਪਟਨਾ—ਯੂ. ਪੀ ਤੋਂ ਲੈ ਕੇ ਬਿਹਾਰ ਤੱਕ ਭਾਰੀ ਬਾਰਿਸ਼ ਦਾ ਕਹਿਰ ਅੱਜ ਭਾਵ ਸ਼ਨੀਵਾਰ ਨੂੰ ਵੀ ਜਾਰੀ ਹੈ। ਯੂ. ਪੀ ‘ਚ ਜਿੱਥੇ ਭਾਰੀ ਬਾਰਿਸ਼ ਕਾਰਨ ਹੁਣ ਤੱਕ 55 ਲੋਕਾਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ ਬਿਹਾਰ ‘ਚ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਕਈ ਥਾਵਾਂ ‘ਤੇ ਰੇਲ ਆਵਾਜਾਈ ਠੱਪ ਹੋ ਗਈ ਹੈ। 12ਵੀਂ ਤੱਕ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਭਾਰੀ ਬਾਰਿਸ਼ ਕਾਰਨ ਨਦੀਆਂ ‘ਚ ਪਾਣੀ ਦਾ ਪੱਧਰ ਵੱਧ ਗਿਆ ਹੈ।
ਮੌਸਮ ਵਿਭਾਗ ਨੇ ਯੂ. ਪੀ. ਅਤੇ ਬਿਹਾਰ ‘ਚ ਆਉਣ ਵਾਲੇ 2 ਦਿਨਾਂ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਬਿਹਾਰ ਦੇ 15 ਜ਼ਿਲਿਆਂ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸੂਬੇ ਦੇ ਦੋ ਦਿਨਾਂ ਤੱਕ ਸਕੂਲ ਬੰਦ ਰਹਿਣਗੇ। ਜ਼ੋਨਲ ਮੌਸਮ ਕੇਂਦਰ ਦੇ ਡਾਇਰੈਕਟਰ ਜੇ. ਪੀ. ਗੁਪਤਾ ਨੇ ਦੱਸਿਆ ਹੈ ਕਿ ਹੁਣ ਦੱਖਣੀ-ਪੱਛਮੀ ਉਤਰ ਪ੍ਰਦੇਸ਼ ‘ਚ ਚੱਕਰਵਾਤ ਦਾ ਪ੍ਰਭਾਵ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਬੰਗਾਲ ਦੀ ਖਾੜੀ ਤੋਂ ਆ ਰਹੀ ਪੂਰਬੀ ਹਵਾ ਕਾਰਨ ਭਾਰੀ ਬਾਰਿਸ਼ ਹੋ ਰਹੀ ਹੈ।
ਮੌਸਮ ਨੂੰ ਦੇਖਦੇ ਹੋਏ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਤਰੁੰਤ ਬੈਠਕ ਬੁਲਾਈ ਅਤੇ ਸੂਬੇ ਦੇ ਸਕੂਲ ਬੰਦ ਰੱਖਣ ਦਾ ਆਦੇਸ਼ ਦੇ ਦਿੱਤਾ ਹੈ। ਇਸ ਦੇ ਨਾਲ ਹੀ ਨਦੀਆਂ ‘ਚ ਪਾਣੀ ਦਾ ਪੱਧਰ ਵੱਧਣ ਕਾਰਨ ਕੁਦਰਤੀ ਆਫਤ ਪ੍ਰਬੰਧਨ ਵਿਭਾਗ ਨੂੰ ਤਿਆਰ ਰਹਿਣ ਲਈ ਆਦੇਸ਼ ਦਿੱਤਾ। ਦੂਜੇ ਪਾਸੇ ਯੂ. ਪੀ. ਦੇ ਮੁੱਖ ਮੰਤਰੀ ਅਦਿੱਤਿਆਨਾਥ ਨੇ ਸਾਰੇ ਜ਼ਿਲਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਹੈ ਕਿ ਪ੍ਰਭਾਵਿਤ ਲੋਕਾਂ ਨੂੰ ਤਰੁੰਤ ਰਾਹਤ ਪਹੁੰਚਾਉਣ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …