ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਸਤੰਬਰ
ਪੰਜਾਬ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਨਾਤਾ ਨੇ ਸੂਬੇ ਦੀ ਵਜ਼ਾਰਤ ਵਿੱਚੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੁਝ ਘੰਟੇ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਜਿਸ ਮਗਰੋਂ ਰਜ਼ੀਆ ਸੁਲਤਾਨਾ ਦੇ ਅਸਤੀਫੇ ਦੀ ਖਬਰ ਮਿਲੀ ਹੈ। ਰਜ਼ੀਆ ਸੁਲਤਾਨਾ ਨੇ ਆਪਣੇ ਅਸਤੀਫਾ ਪੱਤਰ ਵਿੱਚ ਲਿਖਿਆ ਕਿ ਸਿੱਧੂ ਦੀ ਹਮਾਇਤ ਵਿੱਚ ਨਿੱਤਰਦਿਆਂ ਉਨ੍ਹਾਂ ਨੇ ਵਜ਼ਾਰਤ ਵਿੱਚੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਅੱਜ ਹੀ ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਭਲਾਈ, ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗਾਂ ਦਾ ਪੋਰਟਫੋਲੀਓ ਅਲਾਟ ਹੋਇਆ ਸੀ।
Source link
Asian Tribune Your Multilingual Newspaper covering World and local news News