Home / Punjabi News / ਰਮਦਾਸ: ਧਾਲੀਵਾਲ ਨੇ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ

ਰਮਦਾਸ: ਧਾਲੀਵਾਲ ਨੇ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ

ਰਾਜਨ ਮਾਨ
ਰਮਦਾਸ, 26 ਅਗਸਤ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਅਤੇ ਅਜਨਾਲਾ ਹਲਕੇ ਨੇ ਇਹ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਇਸ ਕੁਦਰਤੀ ਕਰੋਪੀ ਵਿੱਚ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਜੋ 1201500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਉਸ ਵਿੱਚ 9 ਘਰਾਂ ਅਤੇ 3 ਸ਼ੈੱਡਾਂ ਦੇ ਨੁਕਸਾਨ ਤੋਂ ਇਲਾਵਾ 3 ਦੁਧਾਰੂ ਪਸ਼ੂਆਂ ਦਾ ਹੋਇਆ ਨੁਕਸਾਨ ਸ਼ਾਮਲ ਹੈ। ਪਿੰਡ ਸਾਰੰਗਦੇਵ ਬਸਤੀ ਡੱਬਰ, ਸਾਹੋਵਾਲ, ਭੋਏਵਾਲੀ, ਚਾਹੜਪੁਰ ਸਮੇਤ ਦਰਜਨਾਂ ਪਿੰਡਾਂ ਵਿੱਚ ਹੜ੍ਹ ਕਾਰਨ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐੱਸਡੀਐੱਮਜ਼ ਤੇ ਮਾਲ ਅਧਿਕਾਰੀ ਹਫ਼ਤੇ ਦੇ ਅੰਦਰ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ। ਇਸ ਮੌਕੇ ਐੱਸਡੀਐੱਮ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਨਵਕੀਰਤ ਸਿੰਘ, ਗੁਰਜੰਟ ਸਿੰਘ ਸੋਹੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਰਮਦਾਸ: ਧਾਲੀਵਾਲ ਨੇ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ appeared first on punjabitribuneonline.com.


Source link

Check Also

ਸੈਮਸੰਗ ਨੇ ਏਆਈ ਨਾਲ ਲੈਸ ਲੈਪਟਾਪ ਲਾਂਚ ਕੀਤਾ

ਨਵੀਂ ਦਿੱਲੀ, 3 ਜੁਲਾਈ ਸੈਮਸੰਗ ਨੇ ਭਾਰਤ ਵਿਚ ਨਵਾਂ ਲੈਪਟਾਪ ਗਲੈਕਸੀ ਬੁਕ 4 ਅਲਟਰਾ ਲਾਂਚ …